ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ‘ਤੇ ਲਈਆਂ ਚੁੱਟਕੀਆਂ, ਕਹਿ ਦਿੱਤੀ ਇਹ ਵੱਡੀ ਗੱਲ…

ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ‘ਤੇ ਲਈਆਂ ਚੁੱਟਕੀਆਂ, ਕਹਿ ਦਿੱਤੀ ਇਹ ਵੱਡੀ ਗੱਲ…

 

 

ਵੀਓਪੀ ਬਿਊਰੋ- ਕਾਮੇਡੀਅਨ ਤੋਂ ਸਿਆਸਤਦਾਨ ਤੇ ਹੁਣ ਪੰਜਾਬ ਦੀ ਸੱਤਾ ‘ਤੇ ਕਾਬਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁਰੂ ਤੋਂ ਹੀ ਹਾਜ਼ਰ-ਜਵਾਬੀ ਰਹੇ ਹਨ। ਪਹਿਲਾਂ ਆਪਣੇ ਸਹਿ-ਕਲਾਕਾਰਾਂ ‘ਤੇ ਆਪਣੇ ਹੁਨਰ ਦੇ ਦਮ ‘ਤੇ ਹਮੇਸ਼ਾ ਹਾਵੀ ਰਹਿੰਦੇ ਸਨ ਅਤੇ ਹੁਣ ਆਪਣੇ ਵਿਰੋਧੀ ਸਿਆਸਤਦਾਨਾਂ ‘ਤੇ ਵੀ ਹਾਵੀ ਹੀ ਨਜ਼ਰ ਆਉਂਦੇ ਹਨ। ਚਾਹੇ ਪਹਿਲਾ ਸੰਸਦ ਭਵਨ ਹੋਵੇ ਜਾ ਹੁਣ ਵਿਧਾਨ ਸਭਾ ਮੁੱਖ ਮੰਤਰੀ ਆਪਣੇ ਭਾਸ਼ਣ ਵਿਚ ਵਿਰੋਧੀਆਂ ਨੂੰ ਲੰਬੇ ਹੱਥੀ ਹੀ ਲੈਂਦੇ ਹਨ।

ਅਜਿਹਾ ਹੀ ਇਕ ਮੌਕਾ ਉਨ੍ਹਾਂ ਨੂੰ ਮਿਲਿਆ 72ਵੇਂ ਰਾਜ ਪੱਧਰੀ ਵਣ ਮਹੋਤਸਵ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ , ਜਦ ਉਨ੍ਹਾਂ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਸਟੈਂਡ ਲੈਣ ਲਈ ਕਾਂਗਰਸੀਆਂ ਅਤੇ ਅਕਾਲੀਆਂ ‘ਤੇ ਚੁਟਕੀ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ‘ਸੁਪਨਿਆਂ ਦੀ ਦੁਨੀਆ’ ਵਿਚ ਰਹਿ ਰਹੇ ਹਨ ਅਤੇ ਸਮਝਦੇ ਹਨ ਕਿ ਉਹ ਅਜੇ ਵੀ ਸੱਤਾ ਵਿਚ ਹਨ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਘੇਰੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ‘ਤੇ ਉਂਗਲ ਉਠਾਈ। ਉਨ੍ਹਾਂ ਕਿਹਾ ਕਿ ਸਭ ਕੁਝ ਕਰਨ ਦੇ ਸਮਰੱਥ ਹੋਣ ਦਾ ਦਾਅਵਾ ਕਰਨ ਵਾਲਾ ਇਹ ਕਾਂਗਰਸੀ ਆਗੂ ਵੋਟਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਕਿਤੇ ਨਜ਼ਰ ਨਹੀਂ ਆ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੇ ਭੁੱਖੇ ਇਹ ਸਿਆਸਤਦਾਨ ਭੁੱਲ ਗਏ ਹਨ ਕਿ ਪੰਜਾਬ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਦੀ ਸੇਵਾ ਪੂਰੇ ਉਤਸ਼ਾਹ ਨਾਲ ਕਰਦੀ ਹੈ।

error: Content is protected !!