ਬਰਸਾਤ ਨੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ, ਸਰਕਾਰ 100 ਕਰੋੜ ਦਾ ਪੈਕੇਜ ਜਾਰੀ ਕਰੇ: ਰਾਣਾ ਸੋਢੀ
– ਕਿਹਾ ਵਿਕਾਸ ਦੇ ਨਾਂ ‘ਤੇ ਵੋਟਾਂ ਮੰਗਣ ਵਾਲੇ ਹੁਣ ਨਜ਼ਰ ਨਹੀਂ ਆਉਂਦੇ, ਸ਼ਹਿਰ ਦੀਆਂ ਕਾਲੋਨੀਆਂ ‘ਚ ਖੜ੍ਹਾ ਗੰਦਾ ਪਾਣੀ ਦੇ ਰਹੇ ਨੇ ਬੀਮਾਰਾਂ ‘ਤੇ ਰੋਟੀ-
ਫ਼ਿਰੋਜ਼ਪੁਰ. ਜਤਿੰਦਰ ਪਿੰਕਲ
ਸ਼ਹੀਦਾਂ ਦੇ ਸ਼ਹਿਰ ਵਿੱਚ ਮੀਂਹ ਤੋਂ ਬਾਅਦ ਰਾਣਾ ਸੋਢੀ ਨੇ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਅਤੇ ਬਸਤੀਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕਰੋੜਾਂ ਤੋਂ ਵਿਕਾਸ ਕਰਵਾਉਣ ਦੇ ਦਾਅਵੇ ਕਰਨ ਵਾਲੇ ਹੁਣ ਜਨਤਾ ਨੂੰ ਨਜ਼ਰ ਨਹੀਂ ਆਉਂਦੇ। ਸੱਤਾ ਹਾਸਲ ਕਰਨ ਵਾਲੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਸਾਬਤ ਹੋ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਫ਼ਿਰੋਜ਼ਪੁਰ ਦੇ ਵਿਕਾਸ ਲਈ 100 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ ਤਾਂ ਜੋ ਸਰਹੱਦੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਇਆ ਹੈ, ਉਸੇ ਤਰ੍ਹਾਂ ਪਾਰਟੀ ਨੂੰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਨੂੰ ਹੁਲਾਰਾ ਦੇਣਾ ਚਾਹੀਦਾ ਹੈ।


