ਕਣਕ ਦੇਣ ਲਈ ਹੀ ਮੰਗ ਰਿਹਾ ਸੀ ‘ਆਪ’ ਆਗੂ ਰਿਸ਼ਵਤ, ਆਡੀਓ ਹੋਈ ਵਾਇਰਲ ਤਾਂ ਉਤਾਰਿਆਂ ਅਹੁਦੇ ਦਾ ਭੂਤ..

ਕਣਕ ਦੇਣ ਲਈ ਹੀ ਮੰਗ ਰਿਹਾ ਸੀ ‘ਆਪ’ ਆਗੂ ਰਿਸ਼ਵਤ, ਆਡੀਓ ਹੋਈ ਵਾਇਰਲ ਤਾਂ ਉਤਾਰਿਆਂ ਅਹੁਦੇ ਦਾ ਭੂਤ..

ਅੰਮ੍ਰਿਤਸਰ (ਵੀਓਪੀ ਬਿਊਰੋ) ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦਾ ਕਹਿ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਹੀ ਪਾਰਟੀ ਦੇ ਅਕਸ ਨੂੰ ਖਰਾਬ ਕਰ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਜਿਲ੍ਹੇ ਤੋਂ, ਜਿੱਥੇ ਆਮ ਆਦਮੀ ਪਾਰਟੀ ਦਾ ਸਰਕਲ ਇੰਚਾਰਜ ਕਣਕ ਵੰਡਣ ਲਈ ਹੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਹ ਸਰਕਲ ਇੰਚਾਰਜ ਹੈ ਸੰਜੀਵ ਬੱਬਰ, ਜੋ ਕਿ ਲੋਕਾਂ ਨੂੰ ਸਰਕਾਰੀ ਕਣਕ ਵੰਡਣ ਲਈ ਡਿਪੂ ਹੋਲਡਰ ਤੋਂ ਰਿਸ਼ਵਤ ਮੰਗ ਰਿਹਾ ਸੀ ਅਤੇ ਇਸ ਤੋਂ ਬਾਅਦ ਹਾਈਕਮਾਨ ਨੇ ਕਾਰਵਾਈ ਕਰ ਦੇ ਹੋਏ ਉਸ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਖਬਰ ਮਿਲੀ ਹੈ ਕਿ ਨਰੇਸ਼ ਭਗਤ ਦੀ ਮੈਂਬਰਸ਼ਿਪ ਵੀ ਰੱਦ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਵੱਲੋਂ ਬਲਾਕ ਇੰਚਾਰਜ ਅਸ਼ਵਨੀ ਕੁਮਾਰ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸੋਮਵਾਰ ਨੂੰ ਨਿਊ ਅੰਮ੍ਰਿਤਸਰ ਸਥਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰਬੀਰ ਸਿੰਘ ਬਰਾੜ ਅਤੇ ਜ਼ਿਲ੍ਹਾ ਸਕੱਤਰ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉਕਤ ਕਾਰਵਾਈ ਮਿਲੀਆਂ ਸ਼ਿਕਾਇਤਾਂ ਅਤੇ ਰਿਸ਼ਵਤ ਮੰਗਣ ਦੀਆਂ ਕਾਲ ਰਿਕਾਰਡਾਂ ਦੇ ਆਧਾਰ ਉੱਤੇ ਕੀਤਾ ਗਿਆ ਹੈ।

ਕੇਂਦਰੀ ਵਿਧਾਨ ਸਭਾ ਦੇ ਵਾਰਡ ਨੰਬਰ 55 ਦੇ ਇੱਕ ਡਿਪੂ ਹੋਲਡਰ ਦੀ ਆਡੀਓ ਇੰਟਰਨੈੱਟ ‘ਤੇ ਵਾਇਰਲ ਹੋਈ ਹੈ। ਇਸ ਵਿੱਚ ‘ਆਪ’ ਆਗੂ ਸਰਕਾਰੀ ਕਣਕ ਵੰਡਣ ਲਈ 10 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਤੋਂ ਕਣਕ ਵਿੱਚ ਹਿੱਸਾ ਵੀ ਮੰਗਿਆ ਜਾ ਰਿਹਾ ਸੀ। ਜਦੋਂ ਸ਼ਿਕਾਇਤ ‘ਆਪ’ ਦੇ ਸੀਨੀਅਰ ਆਗੂਆਂ ਤਕ ਪਹੁੰਚੀ ਤਾਂ ਹੁਣ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਪਾਰਟੀ ਦੇ ਆਗੂਆਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਲਈ ਉਹ ਕਿਸੇ ਵੀ ਤਰਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕਰਨਗੇ।

error: Content is protected !!