ਅਕਾਲੀ ਦਲ ‘ਚ ਬਗਾਵਤ ਤੇਜ਼; ਇਆਲੀ ਤੇ ਚੰਦੂਮਾਜਰਾ ਨੇ ਇਕੱਠੇ ਕੀਤੇ 11 ਟਕਸਾਲੀ ਅਕਾਲੀ, ਤਾਂ ਸੁਖਬੀਰ ਬਾਦਲ ਨੇ ਬਣਾਈ 5 ਮੈਂਬਰੀ ਕਮੇਟੀ…

ਅਕਾਲੀ ਦਲ ‘ਚ ਬਗਾਵਤ ਤੇਜ਼; ਇਆਲੀ ਤੇ ਚੰਦੂਮਾਜਰਾ ਨੇ ਇਕੱਠੇ ਕੀਤੇ 11 ਟਕਸਾਲੀ ਅਕਾਲੀ, ਤਾਂ ਸੁਖਬੀਰ ਬਾਦਲ ਨੇ ਬਣਾਈ 5 ਮੈਂਬਰੀ ਕਮੇਟੀ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਬਗਾਵਤ ਨਿੱਤ ਹੀ ਤੇਜ਼ ਹੋ ਰਹੀ ਹੈ। ਇਸ ਸਮੇਂ ਜੋ ਸਭ ਤੋਂ ਜਿਆਦਾ ਮੰਗ ਉੱਠ ਰਹੀ ਹੈ ਕਿ ਕਿਸੇ ਨਾ ਕਿਸੇ ਤਰਹਾਂ ਬਾਦਲਾਂ ਦੇ ਪਰਿਵਾਰ ਕੋਲੋਂ ਪਾਰਟੀ ਨੂੰ ਆਜਾਦ ਕਰਵਾਇਆ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਕਿਸੇ ਹੋਰ ਨੂੰ ਥਾਪਿਆ ਜਾਵੇ। ਇਸ ਦੌਰਾਨ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਮਨਪ੍ਰੀਤ ਇਆਲੀ ਨੇ ਆਪਣੇ ਬਾਗੀ ਤੇਵਰ ਤੇਜ਼ ਕੀਤੇ ਹੋਏ ਹਨ ਅਤੇ ਉਹ ਲਗਾਤਾਰ ਸੀਨੀਅਰ ਆਗੂਆਂ ਨੂੰ ਮਲ ਰਹੇ ਹਨ।

ਇਸ ਦੌਰਾਨ ਜੋ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਇਕ ਪਾਸੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ 11 ਸੀਨੀਅਰ ਨੇਤਾਵਾਂ ਨੂੰ ਲੈ ਕੇ ਰਵੀਕਰਨ ਸਿੰਘ ਕਾਹਲੋਂ ਦੇ ਘਰ ਮੀਟਿੰਗ ਕਰ ਰਹੇ ਸਨ ਤਾਂ ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਆਪਣੀ ਇੱਜ਼ਤ ਬਚਾਉਣ ਅਤੇ ਪਾਰਟੀ ਵਿਚ ਆਪਣੀ ਸਰਦਾਰੀ ਕਾਈਮ ਰੱਖਣ ਲਈ ਪੂਰਾ ਜੋਰ ਲਾ ਰਹੇ ਹਨ।  ਉਹਨਾਂ ਨੇ ਵੀ ਅੱਜ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਇਸ ਤਰਹਾਂ ਕਰ ਕੇ ਦੋਵਾਂ ਧਰਿਆਂ ਤੋਂ ਇਸ ਸਮੇਂ ਬਗਾਵਤੀ ਸੁਰ ਤੇਜ਼ ਹੋਣ ਦਾ ਅੰਦਾਜਾ ਲਾਇਆ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਇਏ ਕੇ ਵਿਧਾਇਕ ਮਨਪ੍ਰੀਤ ਇਆਲੀ ਨੇ ਪਹਿਲਾ ਹੀ ਰਾਸ਼ਟਰਪਤੀ ਦੀ ਚੋਣ ਦੌਰਾਨ ਪਾਰਟੀ ਦੇ ਫੈਸਲੇ ਦੇ ਵਿਰੋਧ ਕਰਦੇ ਹੋਏ ਚੋਣ ਦਾ ਬਾਈਕਾਟ ਕੀਤਾ ਸੀ। ਇਸ ਤੋਂ ਬਾਅਦ ਹੀ ਲਗਾਤਾਰ ਪਾਰਟੀ ਦੀ ਸਥਿਤੀ ਖਰਾਬ ਹੋਣ ਦੀਆਂ ਗੱਲਾਂ ਜੋਰ ਫੜ ਰਹੀਆਂ ਸਨ। ਵਿਧਾਇਕ ਮਨਪ੍ਰੀਤ ਇਆਲੀ ਦੀ ਅਗਵਾਈ ਵਿਚ ਮੀਟਿੰਗ ਦੌਰਾਨ ਅੰਮ੍ਰਿਤਸਰ ਵਿੱਚ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਵਡਾਲਾ, ਰਵੀਕਰਨ ਸਿੰਘ ਕਾਹਲੋਂ, ਭਾਈ ਮਨਜੀਤ ਸਿੰਘ, ਅਮਰਪਾਲ ਸਿੰਘ,  ਸੰਤਾ ਸਿੰਘ ਉਮੈਦਪੁਰੀ, ਇੰਦਰਇਕਬਾਲ ਸਿੰਘ ਅਟਵਾਲ, ਕਰਨੈਲ ਸਿੰਘ ਪੰਜੋਲੀ ਅਤੇ ਜਗਜੀਤ ਸਿੰਘ ਕੋਹਲੀ ਸ਼ਾਮਲ ਸਨ।

ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਲਾਇਆ ਗਿਆ ਹੈ। ਇਸ ਵਿੱਚ ਸ਼ਰਨਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਪਾਰਟੀ, ਸੰਪਰਦਾ ਅਤੇ ਪੰਜਾਬ ਲਈ ਨੁਕਸਾਨਦੇਹ ਹੋਵੇ।

error: Content is protected !!