BIG Breaking; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ…

BIG Breaking; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ…

 

ਚੰਡੀਗੜ੍ਹ (ਵੀਓਪੀ ਬਿਊਰੋ) ਕਾਂਗਰਸ ਸਰਕਾਰ ਸਮੇਂ ਤੋਂ ਡਰੱਗ ਕੇਸ ਵਿਚ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਆਖਿਰਕਾਰ ਜ਼ਮਾਨਤ ਮਿਲ ਗਈ ਹੈ। ਲਗਾਤਾਰ 24 ਫਰਵਰੀ ਤੋਂ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੇ ਕਈ ਵਾਰ ਜਮਾਨਤ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਕਈ ਵਾਰ ਤਾਂ ਜਸਟਿਸਜ਼ ਨੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਸੀ। ਪਰ ਅੱਝ ਉਹਨਾਂ ਨੂੰ ਜ਼ਮਾਨਤ ਮਿਲ ਗਈ ਹੈ।

ਇਸ ਸਮੇਂ ਬਿਕਰਮ ਮਜੀਠੀਆ ਦੇ ਕੇਸ ਦੀ ਸੁਣਵਾਈ ਜਸਟਿਸ ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਕਰ ਰਹੀ ਸੀ। ਇਸ ਤੋਂ ਪਹਿਲਾਂ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

error: Content is protected !!