ਪੰਜਾਬ ‘ਚ ਸ਼ਰਾਬ ਦੇ ਘੱਟ ਭਾਅ ਕਾਰਨ ਚੰਡੀਗੜ੍ਹ ‘ਚ ਪਿਆ ਰੌਲਾ, ਇਸ ਗੱਲ ਨੂੰ ਲੈ ਕੇ ਕਰ’ਤਾ ਧਰਨੇ ਦਾ ਐਲਾਨ…

ਪੰਜਾਬ ‘ਚ ਸ਼ਰਾਬ ਦੇ ਘੱਟ ਭਾਅ ਕਾਰਨ ਚੰਡੀਗੜ੍ਹ ‘ਚ ਪਿਆ ਰੌਲਾ, ਇਸ ਗੱਲ ਨੂੰ ਲੈ ਕੇ ਕਰ’ਤਾ ਧਰਨੇ ਦਾ ਐਲਾਨ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੀ 20 ਤੋਂ 60 ਫੀਸਦੀ ਤਕ ਦੀ ਕਟੌਤੀ ਕਾਰਨ ਗੁਆਂਢੀ ਸੂਬਿਆਂ ਦੇ ਸ਼ਰਾਬ ਦੇ ਠੇਕੇਦਾਰਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਪਹਿਲਾਂ ਜਿੱਥੇ ਪੰਜਾਬ ਦੇ ਲੋਕ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਖਰੀਦਣ ਲਈ ਜਾਂਦੇ ਸਨ, ਉੱਥੇ ਹੀ ਹੁਣ ਸਭ ਕੁਝ ਉਲਟਾ ਹੋ ਗਿਆ ਹੈ ਅਤੇ ਹੁਣ ਚੰਡੀਗੜ੍ਹ ਦੇ ਲੋਕ ਸ਼ਰਾਬ ਦੀ ਖਰੀਦਦਾਰੀ ਦੇ ਲਈ ਪੰਜਾਬ ਆ ਰਹੇ ਹਨ। ਇਸ ਪਿੱਛੇ ਕਾਰਨ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਹੈ, ਉਸ ਕਾਰਨ ਪੰਜਾਬ ਵਿਚ ਸ਼ਰਾਬ ਦੀਆਂ ਕੀਮਤਾਂ ਵਿੱਚ 20 ਤੋਂ 60 ਫੀਸਦੀ ਤਕ ਦੀ ਕਟੌਤੀ ਆਈ ਹੈ।

ਇਸ ਕਾਰਨ ਤੰਗ ਆਏ ਚੰਡੀਗੜ੍ਹ ਦੇ ਸ਼ਰਾਬ ਕਾਰੋਬਾਰੀਆਂ ਨੇ ਇਸ ਗੱਲ ਦਾ ਵਿਰੋਧ ਸ਼ੁਰੂ ਕਰ ਦਿੱਤਾ ਸੀ। ਸ਼ਹਿਰ ਦੇ ਸ਼ਰਾਬ ਕਾਰੋਬਾਰੀਆਂ ਨੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਤੋਂ ਟੈਕਸ ਘਟਾਉਣ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦਾ ਨੁਕਸਾਨ ਨਾ ਹੋਵੇ ਪਰ ਪ੍ਰਸ਼ਾਸਨ ਵੱਲੋਂ ਕੋਈ ਹਾਂ-ਪੱਖੀ ਰਵੱਈਆ ਨਹੀਂ ਲਿਆ ਜਾ ਰਿਹਾ ਹੈ। ਅਜਿਹੇ ‘ਚ ਸ਼ਰਾਬ ਕਾਰੋਬਾਰੀਆਂ ਨੇ ਬੁੱਧਵਾਰ ਨੂੰ ਸ਼ਹਿਰ ਦੇ ਸਾਰੇ ਠੇਕੇ ਬੰਦ ਰੱਖਣ ਅਤੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਾਈਨ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ ਬੁੱਧਵਾਰ ਨੂੰ ਸੈਕਟਰ-17 ਸਥਿਤ ਡੀਸੀ ਦਫ਼ਤਰ ਦੇ ਬਾਹਰ ਧਰਨਾ ਵੀ ਦਿੱਤਾ ਜਾਵੇਗਾ।

ਸ਼ਰਾਬ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੀ ਸਰਹੱਦ ਪੰਜਾਬ ਨਾਲ ਲੱਗਦੀ ਹੈ। ਇਸ ਕਾਰਨ ਚੰਡੀਗੜ੍ਹ ਦੇ ਲੋਕ ਹੁਣ ਸ਼ਰਾਬ ਖਰੀਦਣ ਲਈ ਪੰਜਾਬ ਵੱਲ ਰੁਖ ਕਰ ਰਹੇ ਹਨ। ਇਸ ਕਾਰਨ ਚੰਡੀਗੜ੍ਹ ਦੇ ਸ਼ਰਾਬ ਕਾਰੋਬਾਰੀਆਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਵਿੱਤ ਸਕੱਤਰ ਨੂੰ ਪੱਤਰ ਲਿਖ ਕੇ ਟੈਕਸ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਸ਼ਰਾਬ ਦੇ ਵਪਾਰੀ ਕਿਸੇ ਤਰ੍ਹਾਂ ਆਪਣਾ ਕੰਮ ਚਲਾ ਸਕਣ ਪਰ ਹੁਣ ਤੱਕ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਅਜਿਹੇ ‘ਚ ਹੁਣ ਸ਼ਰਾਬ ਕਾਰੋਬਾਰੀਆਂ ਨੂੰ ਪ੍ਰਦਰਸ਼ਨ ਦਾ ਰਾਹ ਅਪਣਾਉਣਾ ਪੈ ਰਿਹਾ ਹੈ।

error: Content is protected !!