ਸ਼ੁੱਕਰਵਾਰ ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਇਕ ਪਾਸੇ ਕਿਸਾਨਾਂ ਨੇ ਅਤੇ ਦੂਜੇ ਪਾਸੇ ਵਾਲਮੀਕਿ ਭਾਈਚਾਰੇ ਨੇ ਕੀਤਾ ਪੰਜਾਬ ਬੰਦ ਦਾ ਐਲਾਨ…

ਸ਼ੁੱਕਰਵਾਰ ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਇਕ ਪਾਸੇ ਕਿਸਾਨਾਂ ਨੇ ਅਤੇ ਦੂਜੇ ਪਾਸੇ ਵਾਲਮੀਕਿ ਭਾਈਚਾਰੇ ਨੇ ਕੀਤਾ ਪੰਜਾਬ ਬੰਦ ਦਾ ਐਲਾਨ…

ਜਲੰਧਰ (ਵੀਓਪੀ ਬਿਊਰੋ) ਇਕ ਪਾਸੇ ਜਿੱਥੇ ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਫਗਵਾੜਾ ਸੂਗਰ ਮਿੱਲ ਦੋ ਸਾਹਮਣੇ ਮੇਨ ਹਾਈਵੇ ‘ਤੇ ਧਰਨਾ ਲਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਵਾਲਮੀਕਿ ਭਾਈਚਾਰੇ ਨੇ ਵੀ ਬੰਦ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਇਕ ਪਾਸੇ ਕਿਸਾਨਾਂ ਨੇ ਕਿਹਾ ਹੈ ਕਿ ਉਹ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੂਰਾ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਨੂੰ ਹਲੂਣਾ ਦੇਣਗੇ, ਉਥੇ ਹੀ ਵਾਲਮੀਕਿ ਭਾਈਚਾਰੇ ਨੇ ਵੀ 12 ਅਗਸਤ ਦਿਨ ਸ਼ੁੱਕਰਵਾਰ ਨੂੰ ਹੀ ਪੰਜਾਬ ਬੰਦ ਦਾ ਐਲਾਨ ਕੀਤਾ ਹੈ।

ਦਰਅਸਲ ਬੀਤੇ ਦਿਨੀ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੀ ਟਿੱਪਣੀ ਦੇ ਰੋਸ ਵਜੋਂ ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਵਾਲਮੀਕਿ ਭਾਈਚਾਰੇ ਦੇ ਰੋਸ ਤੋਂ ਬਚਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਈਚਾਰੇ ਦੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਿਰਕਤ ਕਰਨੀ ਸੀ। ਪਰ ਉਹ ਨਹੀਂ ਆਇਆ, ਜਿਸ ਤੋਂ ਬਾਅਦ ਭਾਈਚਾਰੇ ਦਾ ਗੁੱਸਾ ਹੋਰ ਭੜਕ ਗਿਆ ਹੈ। ਵਾਲਮੀਕਿ ਭਾਈਚਾਰੇ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਰਾਮਤੀਰਥ ਤੋਂ ਪੰਜਾਬ ਬੰਦ ਦਾ ਐਲਾਨ ਕੀਤਾ ਹੈ।

ਕਿਸਾਨ ਜਿੱਥੇ ਇਕ ਪਾਸੇ ਲੁਧਿਆਣਾ-ਜਲੰਧਰ ਹਾਈਵੇ ਬੰਦ ਕਰਨ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਵਾਲਮੀਕਿ ਭਾਈਚਾਰੇ ਨੇ ਪੂਰੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਹਾਲਾਂਕਿ ਕਿਸਾਨਾਂ ਨੇ ਅੱਜ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਧਰਨੇ ਦੌਰਾਨ ਹਾਈਵੇ ਜਾਮ ਤੋਂ ਕੁਝ ਢਿੱਲ ਦੇ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਦੂਜੇ ਪਾਸੇ ਭਾਈਚਾਰੇ ਨੇ ਭਗਵਾਨ ਵਾਲਮੀਕਿ ਦੇ ਪਵਿੱਤਰ ਅਸਥਾਨ ਸ਼੍ਰੀ ਰਾਮਤੀਰਥ ਤੋਂ ਫਰਮਾਨ ਜਾਰੀ ਕੀਤਾ ਕਿ 12 ਅਗਸਤ ਨੂੰ ਪੰਜਾਬ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗਾ।

error: Content is protected !!