‘ਇੱਕ ਵਿਧਾਇਕ- ਇੱਕ ਪੈਨਸ਼ਨ’ ਨੂੰ ਮਨਜੂਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਲੋਕਾਂ ਦੇ ਪੈਸੇ ਦੀ ਹੋਵੇਗੀ ਬੱਚਤ…

‘ਇੱਕ ਵਿਧਾਇਕ- ਇੱਕ ਪੈਨਸ਼ਨ’ ਨੂੰ ਮਨਜੂਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵਧਾਈ ਤੇ ਕਿਹਾ ਲੋਕਾਂ ਦੇ ਪੈਸੇ ਦੀ ਹੋਵੇਗੀ ਬੱਚਤ…

 

ਜਲੰਧਰ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਿਰਾਂ ਤੋਂ ਹੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਇੱਕ ਵਿਧਾਇਕ- ਇੱਕ ਪੈਨਸ਼ਨ ਨੂੰ ਮਨਜੂਰੀ ਮਿਲ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦਾ ਪੈਸਾ ਬਚੇਗਾ ਅਤੇ ਲੋਕਾਂ ਉੱਪਰ ਹੀ ਭਲਾਈ ਲਈ ਖਰਚ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੋਲ ਪਈ ਫਾਈਲ ਨੂੰ ਉਹਨਾਂ ਨੇ ਮਨਜੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਟੈਕਸ ਦੀ ਬੱਚਤ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ“ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…।

error: Content is protected !!