ਤਿਰੰਗਾ ਲਹਿਰਾਉਣ ਆਏ ਮੁੱਖ ਮੰਤਰੀ ਮਾਨ ਦਾ ਵਿਰੋਧ ਕਰਨ ਪਹੁੰਚੇ ਮੁਲਾਜ਼ਮ ਪੰਜਾਬ ਪੁਲਿਸ ਨੇ ਡੱਕੇ ਥਾਣੇ…

ਤਿਰੰਗਾ ਲਹਿਰਾਉਣ ਆਏ ਮੁੱਖ ਮੰਤਰੀ ਮਾਨ ਦਾ ਵਿਰੋਧ ਕਰਨ ਪਹੁੰਚੇ ਮੁਲਾਜ਼ਮ ਪੰਜਾਬ ਪੁਲਿਸ ਨੇ ਡੱਕੇ ਥਾਣੇ…

ਲੁਧਿਆਣਾ (ਵੀਓਪੀ ਬਿਊਰੋ) ਅੱਜ 75ਵੇਂ ਆਜਾਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਵਿਚ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਉਣ ਦੀ ਰਮਸ ਅਦਾ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬੀਆਂ ਨੂੰ ਆਜਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਹਨਾਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ।  ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ ਭੋਲਾ ਤੇ ਹੋਰ ਵੀ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਸਮੇਂ ਸਟੇਡੀਅਮ ਦੇ ਬਾਹਰ ਸਟੇਜ ‘ਤੇ ਪੰਜਾਬ ਪੁਲਿਸ, ਅਰਧ ਸੈਨਿਕ ਬਲ ਅਤੇ ਸੀਐਮ ਸੁਰੱਖਿਆ ਤਾਇਨਾਤ ਕੀਤੀ ਗਈ ਹੈ।
ਦੂਜੇ ਪਾਸੇ ਜਦ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਤਾਂ ਇਸ ਦੌਰਾਨ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਦੁਖੀ ਮੁਲਾਜ਼ਮ ਵੀ ਉੱਥੇ ਪਹੁੰਚ ਗਏ। ਇਸ ਦੌਰਾਨ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਮੈਂਬਰ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਗੁਰੂ ਨਾਨਕ ਭਵਨ ਦੇ ਬਾਹਰ ਪੁੱਜੇ। ਪੁਲੀਸ 100 ਦੇ ਕਰੀਬ ਮੈਂਬਰਾਂ ਨੂੰ ਬੱਸਾਂ ਵਿੱਚ ਭਰ ਕੇ ਥਾਣਾ ਸਰਾਭਾ ਨਗਰ ਲੈ ਗਈ ਹੈ। ਇਸ ਦੌਰਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਤੇ ਉਹਨਾਂ ਨੂੰ ਘੇਰਨ ਦੀ ਤਿਆਰੀ ਕੀਤੀ ਸੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹੱਲਾ ਕਲੀਨਿਕਾਂ ਦੀ ਵੀ ਸ਼ੁਰੂਆਤ ਕੀਤੀ, ਉਹਨਾਂ ਨੇ ਇਸ ਦੀ ਸ਼ੁਰੂਆਤ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰ ਕੇ ਕੀਤੀ। ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਰਹੇ ਹਨ।
error: Content is protected !!