ਪਟਿਆਲਾ ਜੇਲ੍ਹ ‘ਚ ਬੰਦ ਦਲੇਰ ਮਹਿੰਦੀ ਦੀ ਵਿਗੜੀ ਸਿਹਤ, ਮੋਹਾਲੀ ਦੇ ਹਸਪਤਾਲ ‘ਚ…

ਪਟਿਆਲਾ ਜੇਲ੍ਹ ‘ਚ ਬੰਦ ਦਲੇਰ ਮਹਿੰਦੀ ਦੀ ਵਿਗੜੀ ਸਿਹਤ, ਮੋਹਾਲੀ ਦੇ ਹਸਪਤਾਲ ‘ਚ ਚੱਲ ਰਿਹਾ…

ਮੋਹਾਲੀ/ਪਟਿਆਲਾ (ਵੀਓਪੀ ਬਿਊਰੋ) ਕਬੂਤਰਬਾਜੀ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਮਸ਼ਹੂਰ ਪੰਜਾਬੀ ਤੇ ਬਾਲੀਵੁੱਡ ਸਿੰਗਰ ਦਲੇਰ ਮਹਿੰਦੀ ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਸਜਾ ਤੋਂ ਬਚ ਨਹੀਂ ਸਕੇ। ਇਸ ਵਾਰ ਅੱਖ ਵਿਚ ਸਮੱਸਿਆ ਕਾਰਨ ਉਹਨਾਂ ਨੂੰ ਮੋਹਾਲੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਪਟਿਆਲਾ ਜੇਲ੍ਹ ਵਿਚ ਜੇਲ੍ਹ ਡਾਕਟਰ ਨੂੰ ਅੱਖਾਂ ਵਿਚ ਸਮੱਸਿਆ ਦਾ ਸ਼ਿਕਾਇਤ ਕੀਤੀ ਸੀ, ਉਹਨਾਂ ਨੇ ਕਿਹਾ ਸੀ ਕਿ ਉਹਨਾਂ ਨੂੰ ਧੁੰਦਲਾਪਨ ਦਾ ਸ਼ਿਕਾਇਤ ਹੈ, ਇਸ ਤੋਂ ਬਾਅਦ ਹੀ ਡਾਕਟਰਾਂ ਦਾ ਮੈਡੀਕਲ ਬੋਰਡ ਬਣਾ ਕੇ ਉਸ ਨੂੰ ਸਿਫਾਰਿਸ਼ ‘ਤੇ ਮੋਹਾਲੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਸਿੰਗਰ ਦਲੇਰ ਮਹਿੰਦੀ ਦੀ ਇਕ ਅੱਖ ਦਾ ਆਪਰੇਸ਼ਨ ਹੋ ਗਿਆ, ਹੈ, ਜਦਕਿ ਦੂਸਰੀ ਅੱਖ ਦਾ ਆਪਰੇਸ਼ਨ ਹੋਣ ਦੀ ਸੰਭਾਵਨਾ ਹੈ। ਦਲੇਰ ਮਹਿੰਦੀ ਨੂੰ ਪੰਜ ਦਿਨ ਪਹਿਲਾਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਇਸ ਦੀ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ। ਸੂਤਰਾਂ ਅਨੁਸਾਰ ਦਿਲੇਰ ਮਹਿੰਦੀ ਨੂੰ 8 ਅਗਸਤ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ ਸੀ ਪਰ ਅੱਜ ਮੀਡੀਆ ਨੂੰ ਇਸ ਦੀ ਜਾਣਕਾਰੀ ਮਿਲੀ।

ਦੱਸ ਦੇਈਏ ਕਿ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ ‘ਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ 2 ਸਾਲ ਦੀ ਸਜ਼ਾ ਕੱਟ ਰਹੇ ਹਨ। ਵਰਣਨਯੋਗ ਹੈ ਕਿ 19 ਸਾਲ ਪੁਰਾਣੇ ਕੇਸ ਵਿੱਚ ਦਲੇਰ ਮਹਿੰਦੀ ਨੂੰ ਮਾਣਯੋਗ ਵਧੀਕ ਸੈਸ਼ਨ ਜੱਜ ਐੱਚ.ਐੱਚ. ਗਰੇਵਾਲ ਅਦਾਲਤ ਦੀ ਹੇਠਲੀ ਅਦਾਲਤ ਵੱਲੋਂ ਉਸ ਦੀ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਭੇਜ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੇ ਸਜ਼ਾ ਵਿਰੁੱਧ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਪੀਲ ਤੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ, ਜਿਸ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੈ।
error: Content is protected !!