ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਖੂਨੀ ਝੜਪ, ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਨੂੰ ਲੱਗਾ…

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਖੂਨੀ ਝੜਪ, ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਨੂੰ ਲੱਗਾ…


ਗੁਰਦਾਸਪੁਰ (ਵੀਓਪੀ ਬਿਊਰੋ) ਪੰਜਾਬ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਆਏ ਦਿਨ ਕਿਤੇ ਨਾ ਕਿਤੇ ਮਾਮਲੇ ਸੁਣਨ ਨੂੰ ਮਿਲਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਗੁਰਦਾਸਪੁਰ ਦੇ ਪਿੰਡ ਬੇਰੀ ਤੋਂ ਜਿੱਥੇ ਜ਼ਮੀਨੀ ਮਾਮਲੇ ਵਿਚ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ। ਇਸ ਦੌਰਾਨ ਇਕ ਧਿਰ ਨੇ ਗੋਲੀਆਂ ਵੀ ਚਲਾਈਆਂ ਅਤੇ ਇਸ ਦੀ ਵੀਡੀਓ ਵੀ ਕਾਫੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਇਸ ਦੌਰਾਨ ਗੋਲਿਆਂ ਚਲਾਉਣ ਵਾਲੇ ਇਕ ਦੋਸ਼ੀ ਨੂੰ ਫੜ ਕੇ ਪੁਲਿਸ ਤੇ ਹਵਾਲੇ ਵੀ ਕਰ ਦਿੱਤਾ ਗਿਆ ਹੈ।

ਦਰਅਸਲ ਉਕਤ ਝਗੜਾ ਪੰਜਾਬ ਵਕਫ ਬੋਰਡ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਹੋਇਆ। ਦੇਖਣ ਵਾਲਿਆਂ ਨੇ ਤਾਂ ਕਿਹਾ ਕਿ ਗੋਲੀਆਂ ਦੀ ਲਗਾਤਾਰ ਆਵਾਜ਼ ਸੁਣ ਕੇ ਉਹ ਡਰ ਹੀ ਗਏ ਸਨ। ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡ ਵਿੱਚ ਪੰਜਾਬ ਵਕਫ ਬੋਰਡ ਦੀ ਜ਼ਮੀਨ ਹੈ, ਜਿਸ ’ਤੇ ਦੂਸਰੀ ਧਿਰ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਇਸ ਦੌਰਾਨ ਜਦ ਉਹ ਜ਼ਮੀਨ ਵਾਹੁਣ ਲਈ ਗਏ ਤਾਂ ਵਿਰੋਧੀ ਧਿਰ ਨੇ ਉਨ੍ਹਾਂ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪੀੜਤਾਂ ਨੇ ਕਿਹਾ ਕਿ ਵਿਰੋਧੀ ਧਿਰ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਨ੍ਹਾਂ ਨੇ ਅੰਨੇਵਾਹ ਗੋਲੀਆਂ ਚਲਾਈਆਂ।

ਦੂਜੀ ਧਿਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ। ਇਸ ਮਾਮਲੇ ਦੇ ਸਬੰਧ ’ਚ ਚੌਕੀ ਤੁਗਲਵਾਲ ਦੇ ਇੰਚਾਰਜ ਸਤਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਪਿੰਡ ਬੇਰੀ ਵਿੱਚ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਹੈ। ਅਸੀਂ ਇਸ ਦੀ ਤਫਤੀਸ਼ ਕਰ ਰਹੇ ਹਾਂ। ਜਦੋਂ ਫਾਇਰਿੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਫਾਇਰਿੰਗ ਹੋਈ ਹੈ ਪਰ ਅਜੇ ਤਫ਼ਤੀਸ਼ ਕੀਤੀ ਜਾ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਸੇ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

error: Content is protected !!