ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ 

ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ।

 ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜਾਣਕਾਰੀ ਦਿੰਦਿਆਂ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕੈਂਸਰ ਦੇ ਮਰੀਜਾਂ ਲਈ ਡਾਇਲਸਿਸ ਸੈਂਟਰ ਅਤੇ ਕੀਮੋਥੈਰੇਪੀ ਪਹਿਲਾਂ ਹੀ ਚੱਲ ਰਹੀ ਹੈ ਅਤੇ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਮੈਮੋਗ੍ਰਾਫੀ ਵੀ ਸ਼ੁਰੂ ਕੀਤੀ ਜਾਵੇ, ਜਿਸ ਦੇ ਚਲਦੇ ਮਸ਼ੀਨ ਦਾ ਆਰਡਰ ਦੇ ਦਿੱਤਾ ਗਿਆ ਹੈ ਅਤੇ ਜਲਦੀ ਹੀ ਮਸ਼ੀਨ ਆ ਜਾਵੇਗੀ।

 ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦਾ ਨਾਮ ਪਿਸ਼ੌਰੀ ਭਾਈਚਾਰੇ ਦੇ ਭਾਪਾ ਰਵੇਲ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ, ਜਿਨ੍ਹਾਂ ਨੇ ਕਈ ਸਾਲਾਂ ਤੱਕ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ ਹੈ ਅਤੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।  

ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਭਾਵੇਂ ਇਹ ਸਹੂਲਤਾਂ ਹੋਰਨਾਂ ਹਸਪਤਾਲਾਂ ਵਿੱਚ ਉਪਲਬਧ ਹੈ ਪਰ ਇਸਦੀ ਵੱਡੀ ਕੀਮਤ ਵਸੂਲੀ ਜਾਂਦੀ ਹੈ ਪਰ ਗੁਰਦੁਆਰਾ ਸਾਹਿਬ ਵਿਖੇ ਇਹ ਸਹੂਲਤ ਬਹੁਤ ਹੀ ਘੱਟ ਰੇਟ ‘ਤੇ ਮੁਹੱਈਆ ਕਰਵਾਈ ਜਾਵੇਗੀ ਅਤੇ ਜਿਹੜੇ ਲੋਕ ਕੀਮਤ ਅਦਾ ਕਰਨ ਵਿਚ ਅਸਮਰਥ ਹੋਣਗੇ , ਉਨ੍ਹਾਂ ਨੂੰ ਇਹ ਸਹੂਲਤ ਮੁਫਤ ਦਿੱਤੀ ਜਾਵੇਗੀ ।

 ਇਸ ਮੌਕੇ ਐਚ.ਐਸ ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਐਨ.ਐਸ ਭਾਟੀਆ, ਸੁੰਦਰ ਸਿੰਘ ਨਾਰੰਗ, ਰਾਜਾ ਬਖਸ਼ੀ, ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਭਾਪਾ ਰਵੇਲ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

error: Content is protected !!