ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਸ.ਬਿਕਰਮ ਸਿੰਘ ਮਜੀਠੀਆ ਦਾ ਜੋਰਦਾਰ ਸਵਾਗਤ
ਜਲੰਧਰ(ਸੁਰਖਾਬ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ 16 ਅਗਸਤ ਦਿਨ ਮੰਗਲਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੇ ਸਮੇਂ ਪਠਾਨਕੋਟ ਚੌਕ ਪਹੁੰਚਣ ‘ਤੇ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਹੇਠ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਕੀਤਾ। ਆਗੂਆਂ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕੀਤੀ। ਇਸ ਮੌਕੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਜਲੰਧਰ ਪੁੱਜਣ ‘ਤੇ ਸਮੁੱਚੇ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਹੈ, ਅੱਜ ਪਾਰਟੀ ਵਿਚ ਨਵੀਂ ਰੂਹ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਮਾਝੇ ਦੇ ਜਰਨੈਲ ਦੀ ਅਗਵਾਈ ਵਿੱਚ ਸਾਰੇ ਵਰਕਰ ਇੱਕਜੁੱਟ ਹੋ ਕੇ ਪਾਰਟੀ ਦੀ ਚੜ੍ਹਦੀਕਲ੍ਹਾ ਲਈ ਕੰਮ ਕਰਨਗੇ।


