ਸੁਖਬੀਰ ਬਾਦਲ ਨੇ ਭਰੇ ਮਨ ਨਾਲ ਕਿਹਾ, ਅਸੀ 80℅ ਕੁਰਬਾਨੀਆਂ ਦਿੱਤੀਆਂ ਪਰ ਮਿਲਿਆ ਕੁੱਝ ਨਹੀਂ, ਜਾਣੋ ਕਿਉਂ ਕਹੀ ਬਾਦਲ ਨੇ ਇਹ ਗੱਲ…

ਸੁਖਬੀਰ ਬਾਦਲ ਨੇ ਭਰੇ ਮਨ ਨਾਲ ਕਿਹਾ, ਅਸੀ 80℅ ਕੁਰਬਾਨੀਆਂ ਦਿੱਤੀਆਂ ਪਰ ਮਿਲਿਆ ਕੁੱਝ ਨਹੀਂ, ਜਾਣੋ ਕਿਉਂ ਕਹੀ ਬਾਦਲ ਨੇ ਇਹ ਗੱਲ…

ਵੀਓਪੀ ਬਿਊਰੋ- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬੀਤੇ ਦਿਨੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਆਪਣੀ ਨਾਰਾਜ਼ਗੀ ਜਾਹਿਰ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਸਲੇ ਨੂੰ ਲੈ ਕੇ ਸਿਆਸਤ ਵੀ ਗਰਮੀ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਇਸ ਮਾਮਲੇ ਨੂੰ ਲੈ ਕੇ ਸੰਸਦ ਵਿਚ ਸਵਾਲ ਪੁੱਛਿਆ ਸੀ।

ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਜੱਜ ਵਿੱਚੋਂ ਕੋਈ ਵੀ ਸਿੱਖ ਚਿਹਰਾ ਨਹੀਂ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਿਆਦਾਤਰ ਕੇਸ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਇਸ ਦੇ ਬਾਵਜੂਦ ਅਜਿਹਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਦੇ ਨਾਲ ਇਨਸਾਫ਼ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਗੈਰ-ਸਿੱਖ ਜੱਜਾਂ ਦੀ ਨਿਯੁਕਤੀ ਨਾਲ ਸਿੱਖਾਂ ਨੂੰ ਹੀ ਨੁਕਸਾਨ ਹੋਵੇਗਾ।

ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੀ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ 80% ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਆਜ਼ਾਦੀ ਦਿਹਾੜੇ ‘ਤੇ ਕਿਹੋ ਜਿਹਾ ਤੋਹਫ਼ਾ ਦਿੱਤਾ ਗਿਆ ਹੈ? ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਸ ਵਿੱਚ ਦਖ਼ਲ ਦੇ ਕੇ ਇਸ ਬੇਇਨਸਾਫ਼ੀ ਨੂੰ ਵਾਪਸ ਲੈਣਾ ਚਾਹੀਦਾ ਹੈ। 11 ਜੱਜ ‘ਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼, ਜਗਮੋਹਨ ਬਾਂਸਲ, ਦੀਪਕ ਮਨਚੰਦਾ ਅਤੇ ਆਲੋਕ ਜੈਨ ਸ਼ਾਮਲ ਹਨ।

error: Content is protected !!