ਜਲੰਧਰ ਵੈਸਟ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਤੀ ਧਮਕੀ, ਪਹਿਲਾਂ ‘ਆਪ’ ਵਿਧਾਇਕ ਗੋਗੀ ਨੂੰ ਵੀ ਆਈ ਸੀ ਧਮਕੀ ਭਰੀ ਕਾਲ, ‘ਆਪ’ ਸਰਕਾਰ ਦੇ ਵਿਧਾਇਕ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਬਣੂ…

ਜਲੰਧਰ ਵੈਸਟ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਤੀ ਧਮਕੀ, ਪਹਿਲਾਂ ‘ਆਪ’ ਵਿਧਾਇਕ ਗੋਗੀ ਨੂੰ ਵੀ ਆਈ ਸੀ ਧਮਕੀ ਭਰੀ ਕਾਲ, ‘ਆਪ’ ਸਰਕਾਰ ਦੇ ਵਿਧਾਇਕ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਬਣੂ…

ਜਲੰਧਰ (ਵੀਓਪੀ ਬਿਊਰੋ) ਗੈਂਗਸਟਰਾਂ ਨੇ ਇਸ ਸਮੇਂ ਹਰ ਆਮ-ਖਾਸ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਅਜੇ ਤਕ ਗੈਂਗਸਟਰਾਂ ਅਤੇ ਨਟਵਾਰ ਲਾਲ ਉੱਤੇ ਲਗਾਮ ਕੱਸਣ ਵਿਚ ਕਾਮਯਾਬ ਨਹੀਂ ਹੋਈ ਹੈ। ਇਸ ਵਾਰ ਫਿਰ ਤੋਂ ਇਕ ਅਜਿਹੀ ਕਾਲ ਆਈ ਹੈ ਜਿਸ ਨਾਲ ਸਾਰੇ ਪਾਸੇ ਫਿਰ ਤੋਂ ਗੈਂਗਸਟਰਾਂ ਦਾ ਡਰ ਪੈਦਾ ਹੋ ਗਿਆ ਹੈ। ਇਸ ਵਾਰ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਭਰੀ ਕਾਲ ਆਈ ਹੈ।
ਧਮਕੀ ਮਿਲਣ ਦੇ ਬਾਅਦ ਆਮ ਆਦਮੀ ਪਾਰਟੀ ਦੇ ਜਲੰਧਕ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਲਾਰੈਂਸ ਬਿਸ਼ਨੌਈ ਦੇ ਗੁਰਗਿਆਂ ਵੱਲੋਂ ਦਿੱਤੀਆਂ ਗਈਆਂ ਹਨ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਹੀ ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਗੌਗੀ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਭਰੀ ਕਾਲ ਆਈ ਸੀ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਤਰਹਾਂ ਜੇਕਰ ਸਰਕਾਰ ਦੇ ਆਪਣੇ ਹੀ ਵਿਧਾਇਕਾਂ ਨੂੰ ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਤਾਂ ਆਮ ਲੋਕ ਕਿਸ ਤਰਹਾਂ ਸੁਰੱਖਿਅਤ ਰਹਿ ਸਕਦੇ ਹਨ।
error: Content is protected !!