ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਗਾਂਧੀ ਦਾ ਪੀਐਮ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ.?

ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਗਾਂਧੀ ਦਾ ਪੀਐਮ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ.?

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ ਤੇ ਨਾਲ ਹੀ ਗੁਜਰਾਤ ਦੀ ਬਿਲਕਿਸ ਬਾਨੋ ਕੇਸ ਦੇ 11 ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵੀਂ ਸਾਧਿਆ ਹੈ । ਰਾਹੁਲ ਨੇ ਦੋਸ਼ ਲਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਦੀ ਕਹਿਣੀ ਤੇ ਕਰਨੀ ਵਿੱਚ ਫਰਕ ਦੇਖ ਰਿਹਾ ਹੈ। ਉਨ੍ਹਾਂ ਕਿਹਾ ਜਦੋਂ ਬੀਤੇ ਸੋਮਵਾਰ ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਲਾਲ ਕਿਲੇ ਦੀ ਫਸੀਲ ਤੋਂ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ ‘ਚ ਪੀਐਮ ਨੇ ਕਿਹਾ ਸੀ ਕਿ ਔਰਤਾਂ ਦਾ ਸਨਮਾਨ ਹਿੰਦੁਸਤਾਨ ਦੀ ਤਰੱਕੀ ਲਈ ਅਹਿਮ ਥੰਮ੍ਹ ਹੈ ਤੇ ਨਾਲ ਹੀ ਉਨ੍ਹਾਂ ਨੇ ‘ਨਾਰੀ ਸ਼ਕਤੀ’ ਦਾ ਸਮਰਥਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਸੀ।


ਇਸਤੇ ਰਾਹੁਲ ਨੇ ਟਵੀਟ ਕਰਕੇ ਪੀਐਮ ਤੇ ਸ਼ਬਦੀ ਹਮਲਾ ਕਰਦਿਆਂ ਲਿਖਿਆ, ”ਜਿਨ੍ਹਾਂ ਲੋਕਾਂ ਨੇ 5 ਮਹੀਨੇ ਦੀ ਗਰਭਵਤੀ ਔਰਤ ਨਾਲ ਬਲਾਤਕਾਰ ਕੀਤਾ ਅਤੇ ਉਸ ਦੀ 3 ਸਾਲ ਦੀ ਬੱਚੀ ਦਾ ਕਤਲ ਕੀਤਾ, ਉਨ੍ਹਾਂ ਨੂੰ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ’ ਦੌਰਾਨ ਛੱਡ ਦਿੱਤਾ ਗਿਆ। ਤੁਸੀਂ ਔਰਤਾਂ ਨੂੰ ਕੀ ਸੰਦੇਸ਼ ਦੇ ਰਹੇ ਹੋ? ਪ੍ਰਧਾਨ ਮੰਤਰੀ, ਪੂਰਾ ਦੇਸ਼ ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਫਰਕ ਦੇਖ ਰਿਹਾ ਹੈ।”

ਦੱਸ ਦੇਈਏ ਕਿ ਗੁਜਰਾਤ ਸਰਕਾਰ ਨੇ ਆਪਣੀ ਮਾਫੀ ਨੀਤੀ ਤਹਿਤ ਬਾਨੋ ਕੇਸ ਦੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਹੈ। ਮੁੰਬਈ ਦੀ ਇੱਕ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਦਾਲਤ ਨੇ 21 ਜਨਵਰੀ 2008 ਨੂੰ ਬਾਨੋ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

error: Content is protected !!