ਅਦਾਲਤ ਨੇ ਸਿੱਧੂ ਦੇ ‘ਥਾਣੇਦਾਰ ਦੀ ਪੈਂਟ ਗਿੱਲੀ ਕਰਨ’ ਵਾਲੇ ਬਿਆਨ ‘ਤੇ ਸੁਣਾਇਆ ਇਹ ਫੈਸਲਾ..

ਅਦਾਲਤ ਨੇ ਸਿੱਧੂ ਦੇ ‘ਥਾਣੇਦਾਰ ਦੀ ਪੈਂਟ ਗਿੱਲੀ ਕਰਨ’ ਵਾਲੇ ਬਿਆਨ ‘ਤੇ ਸੁਣਾਇਆ ਇਹ ਫੈਸਲਾ..

ਚੰਡੀਗੜ੍ਹ (ਵੀਓਪੀ ਬਿਊਰੋ) ਜੇ ਵਿਧਾਇਕ ਖੁੰਗੂਰਾ ਮਾਰੇ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਕਰ ਦੇਵੇ, ਤੈਸ਼ ਵਿਚ ਆ ਕੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤਾਂ ਖੁਦ ਵੀ ਵਿਧਾਇਕ ਨਾ ਬਣ ਸਕੇ ਪਰ ਉਹਨਾਂ ਖਿਲਾਫ ਚੱਲ ਰਹੇ ਇਸ ਮਾਮਲੇ ਵਿਚ ਮਾਣਹਾਨੀ ਦੇ ਕੇਸ ਵਿਚ ਉਹਨਾਂ ਨੂੰ ਜ਼ਰੂਰੀ ਰਾਹਤ ਦੇ ਦਿੱਤੀ ਗਈ ਹੈ। ਦਰਅਸਲ ਉਕਤ ਬਿਆਨ ਉਹਨਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਇਕ ਰੈਲੀ ਦੌਰਾਨ ਨਵਤੇਜ ਚੀਮਾ ਦੇ ਸਮਰਥਨ ਵਿੱਚ ਸੁਲਤਾਨਪੁਰ ਲੋਧੀ ਵਿਖੇ ਦਿੱਤਾ ਸੀ। ਇਸ ਤੋਂ ਬਾਅਦ ਉਹਨਾਂ ਦਾ ਸਾਰੇ ਪਾਸੇ ਵਿਰੋਧ ਹੋ ਰਿਹਾ ਸੀ।

ਉਕਤ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਚੰਦੇਲ ਨੇ ਅਦਾਲਤ ਵਿਚ ਕੇਸ ਦਰਜ ਕਰਵਾਇਆ ਸੀ। ਹਾਲਾਂਕਿ ਇਸ ਤੋਂ ਬਾਅਦ ਉਹ ਇਸ ਮਾਮਲੇ ‘ਚ ਪੇਸ਼ ਨਹੀਂ ਹੋਏ । ਚੰਡੀਗੜ੍ਹ ਅਦਾਲਤ ਨੇ ਉਸ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਡੀਐੱਸਪੀ ਦਿਲਸ਼ੇਰ ਚੰਦੇਲ ਨੇ ਇਸ ਬਿਆਨ ਉੱਤੇ ਇਤਰਾਜ਼ ਕਰਦੇ ਹੋਏ ਕਿਹਾ ਸੀ ਕਿ ਸਿੱਧੂ ਦੇ ਬਿਆਨ ਨਾਲ ਪੁਲਿਸ ਫੋਰਸ ਦਾ ਮਨੋਬਲ ਡਿੱਗਿਆ ਹੈ। ਸਿੱਧੂ ਦੀਆਂ ਗੱਲਾਂ ‘ਤੇ ਭੀੜ ਹੱਸ ਪਈ ਅਤੇ ਉਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।
ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਚੰਦੇਲ ਨੇ ਇਸ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਮਾਫੀ ਮੰਗਣ ਲਈ ਕਿਹਾ ਸੀ। ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜਿੱਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਸਿੱਧੂ ਨੇ ਕਿਹਾ ਕਿ ਇਹ ਆਮ ਤੌਰ ‘ਤੇ ਬੋਲਿਆ ਗਿਆ ਸੀ, ਕਿਸੇ ਖਾਸ ਲਈ ਨਹੀਂ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
error: Content is protected !!