ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀ ਮੰਗਾ ਨੂੰ ਲੈਕੇ ਕੀਤਾ ਅੰਦੋਲਨ ਦਾ ਐਲਾਨ, 23 ਅਗਸਤ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ

ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀ ਮੰਗਾ ਨੂੰ ਲੈਕੇ ਕੀਤਾ ਅੰਦੋਲਨ ਦਾ ਐਲਾਨ, 23 ਅਗਸਤ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝ ਮੋਰਚਾ ਦੀ ਮੀਟਿੰਗ ਅੱਜ ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੇ ਬੱਸ ਸਟੈਂਡ ਅਹਾਤੇ ਵਿੱਚ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਣ ਉਪਰੰਤ ਮੁਲਾਜ਼ਮਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਅੰਦੋਲਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਰਕਾਰ ’ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਮੰਨਵਾਉਣ ਲਈ 23 ਅਗਸਤ ਨੂੰ ਸੂਬਾ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।


ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝ ਮੋਰਚਾ ਨੇ ਸੂਬੇ ਦੀ ਗੱਠਜੋੜ ਸਰਕਾਰ ’ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਤਿੱਖਾ ਅੰਦੋਲਨ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ। ਮੀਟਿੰਗ ਵਿੱਚ ਇਕ ਸੀਨੀਅਰ ਮੈਂਬਰ ਨੇ ਕਿਹਾ ਕਿ ਸਰਕਾਰ ਖ਼ਿਲਾਫ਼ 10 ਸਤੰਬਰ ਨੂੰ ਕਰਨਾਲ ਵਿੱਚ ਸਾਂਝਾ ਮੋਰਚਾ ਦੀ ਵਿਸ਼ਾਲ ਵਰਕਰ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਜਾ ਸਕਦਾ ਹੈ।

error: Content is protected !!