6000 ਕਰੋੜ ਦੇ ਡਰੱਗ ਮਾਮਲੇ ‘ਚ ਭੋਲਾ ਨੇ ਲਿਆ ਸੀ ਮਜੀਠੀਆ ਦਾ ਨਾਮ, ਹੁਣ ਹਾਈ ਕੋਰਟ ਦੇ 2 ਹੋਰ ਜੱਜ ਹਟੇ ਕੇਸ ‘ਚੋਂ, 51 ਜਣੇ ਘੜਿੱਸੇ ਸਨ ਕੇਸ ‘ਚ…

6000 ਕਰੋੜ ਦੇ ਡਰੱਗ ਮਾਮਲੇ ‘ਚ ਭੋਲਾ ਨੇ ਲਿਆ ਸੀ ਮਜੀਠੀਆ ਦਾ ਨਾਮ, ਹੁਣ ਹਾਈ ਕੋਰਟ ਦੇ 2 ਹੋਰ ਜੱਜ ਹਟੇ ਕੇਸ ‘ਚੋਂ, 51 ਜਣੇ ਘੜਿੱਸੇ ਸਨ ਕੇਸ ‘ਚ…


ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਤਾਂ ਹਾਈ ਕੋਰਟ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ ਪਰ ਸਾਇਦ ਤੁਸੀ ਜਗਦੀਸ਼ ਭੋਲਾ ਦਾ ਨਾਮ ਭੁੱਲ ਰਹੇ ਹੋ ਜੋ ਇਸ ਡਰੱਗ ਕੇਸ ਦਾ ਚਰਚਿਤ ਚਿਹਰਾ ਹੈ। ਪੰਜਾਬ ਦੇ ਹਾਈ-ਪ੍ਰੋਫਾਈਲ 6000 ਕਰੋੜ ਦੇ ਡਰੱਗ ਰੈਕੇਟ ਮਾਮਲੇ ਦਾ ਮੁੱਖ ਮੁਲਜ਼ਮ ਜਗਦੀਸ਼ ਭੋਲਾ (ਪੰਜਾਬ ਪੁਲਿਸ ਦਾ ਬਰਖਾਸਤ ਡੀਐਸਪੀ) ਹੈ। ਭੋਲਾ ਨੇ ਹੀ ਮੀਡੀਆ ਅੱਗੇ ਬਿਕਰਮ ਮਜੀਠੀਆ ਦਾ ਨਾਮ ਲਿਆ ਸੀ।

ਉਕਤ ਮਾਮਲੇ ਵਿੱਚ ਹਾਈਕੋਰਟ ਦੇ ਦੋ ਜੱਜਾਂ ਨੇ ਪੰਜਾਬ ਦੇ ਹਾਈ-ਪ੍ਰੋਫਾਈਲ 6000 ਕਰੋੜ ਦੇ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਜਸਟਿਸ ਏਜੀ ਮਸੀਹ ਜਸਟਿਸ ਆਲੋਕ ਕੁਮਾਰ ਸੁਣਵਾਈ ਤੋਂ ਹਟ ਗਏ। ਜਸਟਿਸ ਆਲੋਕ ਕੁਮਾਰ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੇਂਦਰ ਦੇ ਵਕੀਲ ਰਹੇ ਹਨ। ਇਸ ਕਾਰਨ ਉਹ ਸੁਣਵਾਈ ਤੋਂ ਹਟ ਗਿਆ। ਹੁਣ ਚੀਫ਼ ਜਸਟਿਸ ਦੀ ਤਰਫ਼ੋਂ ਇਸ ਮਾਮਲੇ ਵਿੱਚ ਨਵੀਂ ਬੈਂਚ ਦਾ ਗਠਨ ਕੀਤਾ ਜਾਵੇਗਾ।

ਸਿੰਥੈਟਿਕ ਡਰੱਗ ਤਸਕਰੀ ਦੇ ਮਾਮਲੇ ਵਿੱਚ ਪਹਿਲੇ ਦੋ ਮਾਮਲੇ ਫਤਿਹਗੜ੍ਹ ਸਾਹਿਬ ਅਤੇ ਬਨੂੜ ਥਾਣਿਆਂ ਵਿੱਚ ਦਰਜ ਕੀਤੇ ਗਏ ਸਨ। ਉਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 5 ਹੋਰ ਕੇਸ ਦਰਜ ਕੀਤੇ ਗਏ। ਇਨ੍ਹਾਂ ‘ਚੋਂ 4 ਮਾਮਲਿਆਂ ‘ਚ ਜਗਦੀਸ਼ ਭੋਲਾ ਨੂੰ ਬਰੀ ਕਰ ਦਿੱਤਾ ਗਿਆ ਸੀ ਜਦਕਿ ਜਗਦੀਸ਼ ਭੋਲਾ ਨੂੰ 3 ਹੋਰ ਮਾਮਲਿਆਂ ‘ਚ 10, 12 ਅਤੇ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਮਾਮਲਿਆਂ ਵਿੱਚ ਭੋਲਾ ਤੋਂ ਇਲਾਵਾ 18 ਹੋਰਾਂ ਨੂੰ ਵੀ 6 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੀ ਕੈਦ ਹੋਈ ਹੈ। ਇਸ ਮਾਮਲੇ ‘ਚ 51 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਕੋਲੋਂ 71 ਵਾਹਨ, 13 ਹਥਿਆਰ ਅਤੇ ਵੱਡੀ ਮਾਤਰਾ ਵਿਚ ਸਿੰਥੈਟਿਕ ਡਰੱਗ ਬਰਾਮਦ ਕੀਤੀ ਗਈ ਹੈ।

error: Content is protected !!