ਆਪ’ ਸਰਕਾਰ ਨੇ ਕਾਂਗਰਸ ਵੱਲ ਛੱਡੇ 2 ਤੀਰ; ਪਰਾਲੀ ਸੰਭਾਲ ਮਸ਼ੀਨਾਂ ‘ਚ 150 ਕਰੋੜ ਦੇ ਘਪਲੇ ਤੇ ਗੈਂਗਸਟਰ ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ਦੇ ਮਾਮਲੇ ‘ਚ ਰੰਧਾਵਾ ਤੇ ਇਹ ਕਾਂਗਰਸੀ ਆਉਣਗੇ ਅੜਿੱਕੇ…

‘ ਆਪ’ ਸਰਕਾਰ ਨੇ ਕਾਂਗਰਸ ਵੱਲ ਛੱਡੇ 2 ਤੀਰ; ਪਰਾਲੀ ਸੰਭਾਲ ਮਸ਼ੀਨਾਂ ‘ਚ 150 ਕਰੋੜ ਦੇ ਘਪਲੇ ਤੇ ਗੈਂਗਸਟਰ ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ਦੇ ਮਾਮਲੇ ‘ਚ ਰੰਧਾਵਾ ਤੇ ਇਹ ਕਾਂਗਰਸੀ ਆਉਣਗੇ ਅੜਿੱਕੇ…


ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਾਉਂਦੇ ਹੀ ਪਿਛਲੀ ਕਾਰਜਕਾਲ ਵਿਚ ਸਰਕਾਰ ਦੀ ਭੂਮਿਕਾ ਨਿਭਾਉਣ ਵਾਲੀ ਕਾਂਗਰਸ ਪਾਰਟੀ ਨੂੰ ਆੜੇ ਹੱਥੀ ਲੈਣਾ ਸੁਰੂ ਕਰ ਦਿੱਤਾ ਹੈ। ਪਹਿਲਾਂ ਜਿੱਥੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਖਿਲਾਫ਼ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ, ਉੱਥੇ ਹੀ ਹੁਣ ਆਪ ਸਰਕਾਰ ਨੇ ਕਾਂਗਰਸ ਪਾਰਟੀ ਵੱਲ 2 ਹੋਰ ਤੀਰ ਆਪਣੇ ਤਰਕਸ਼ ਵਿੱਚੋਂ ਕੱਢ ਕੇ ਛੱਡ ਦਿੱਤੇ ਹਨ। ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਤੀਰ ਟਿਕਾਣੇ ‘ਤੇ ਲੱਗਦੇ ਹਨ ਜਾਂ ਹਵਾ ‘ਚ ਹੀ ਗਾਇਬ ਹੋ ਜਾਂਦੇ ਹਨ। ਪਰ ਇਸ ਐਕਸ਼ਨ ਨਾਲ ਕਾਂਗਰਸ ਨੂੰ ਪਰੇਸ਼ਾਨੀ ਜ਼ਰੂਰ ਹੋਣ ਵਾਲੀ ਹੈ।

ਤੁਹਾਨੂੰ ਦੱਸ ਦੇਈਏ ਕਿ ਪਹਿਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਰਕਾਰ ਦੇ ਸਮੇਂ ਪਰਾਲੀ ਸੰਭਾਲ ਲਈ ਵੰਡੀਆਂ ਮਸ਼ੀਨਾਂ ਵਿਚ 150 ਕਰੋੜ ਦੇ ਘਪਲੇ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਫਾਈਲ ਸੌਂਪ ਦਿੱਤੀ ਹੈ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਫੀਲਡ ਵਿੱਚ ਕਈ ਥਾਵਾਂ ਤੋਂ ਰਿਪੋਰਟਾਂ ਮਿਲੀਆਂ ਸਨ ਕਿ ਸਕੀਮ ਤਹਿਤ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਉਪਕਰਨ ਫੀਲਡ ਵਿੱਚ ਘਪਲੇਬਾਜ਼ੀ ਹੋਈ ਹੈ। ਇਸ ਤੋਂ ਬਾਅਦ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ, ਜੋ ਉਸ ਸਮੇਂ ਖੇਤੀਬਾੜੀ ਮੰਤਰਾਲਾ ਸੰਭਾਲ ਰਹੇ ਸਨ, ਵੀ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ।

ਇਸ ਤੋਂ ਇਲਾਵਾ ਆਪ ਸਰਕਾਰ ਨੇ ਸਾਬਕਾ ਕਾਂਗਰਸ ਸਰਕਾਰ ਵੇਲੇ ਰੋਪੜ ਜੇਲ੍ਹ ਵਿੱਚ ਬੰਦ ਯੂ.ਪੀ. ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀ.ਆਈ.ਪੀ ਸਹੂਲਤਾਂ ਦੇਣ ਦੇ ਮਾਮਲੇ ‘ਚ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੌਜੂਦਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਅਹਿਮ ਰਿਪੋਰਟ ਸੌਂਪ ਦਿੱਤੀ ਹੈ। ਇਹ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ, ਜੋ ਇਸ ਦਾ ਡੂੰਘਾਈ ਨਾਲ ਅਧਿਐਨ ਕਰਕੇ ਅਗਲੀ ਕਾਰਵਾਈ ਕਰੇਗੀ।

error: Content is protected !!