ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਕਰਾਰਾ ਜਵਾਬ, ਜਾਣੋ ਕੀ ਕਿਹਾ…

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਕਰਾਰਾ ਜਵਾਬ, ਜਾਣੋ ਕੀ ਕਿਹਾ…

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਹਨ। ਅਸ਼ਲੀਲ ਵੀਡੀਓ ਵਾਇਰਲ ਹੋਣ ਅਤੇ ਆਪਣੀ ਦੂਜੀ ਪਤਨੀ ਨਾਲ ਹੋਏ ਵਿਵਾਦ ਤੋਂ ਬਾਅਦ ਹੁਣ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਦਖਲਅੰਦਾਜੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।

ਪਠਾਨਮਾਜਰਾ ਦੇ ਖਿਲਾਫ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਸਥਾਨਕ ਪ੍ਰਸ਼ਾਸਨ ਤੋਂ 3 ਤੋਂ 7 ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਤੋਂ ਵੀ ਇਸ ਮਾਮਲੇ ‘ਚ ਮਦਦ ਮੰਗੀ ਜਾਵੇਗੀ। ਇਸਦੇ ਨਾਲ ਹੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪੰਚਾਇਤੀ ਤਲਾਕ ਨੂੰ ਕਾਨੂੰਨ ਨਹੀਂ ਮੰਨਦਾ। ਦੋਵਾਂ ਪੱਖਾਂ ਨੂੰ ਸੁਣਿਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ, ਜਿਨ੍ਹਾਂ ਉਪਰ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ ਦੇ ਦੋਸ਼ ਲੱਗੇ ਹਨ ਅਤੇ ਉਨ੍ਹਾਂ ਦੀ ਇਕ ਅਸ਼ਲੀਲ ਵੀਡੀਓ ਵੀ ਵਾਇਰਲ ਹੋ ਗਈ ਹੈ। ਇਸ ਸਮੇਂ ਸੋਸ਼ਲ ਮੀਡੀਆ ਉਪਰ ਵੀ ਉਨ੍ਹਾਂ ਦੀ ਨਿਖੇਧੀ ਹੋ ਰਹੀ ਹੈ।

error: Content is protected !!