ਦਿੱਲੀ ਮੰਤਰੀ ਦੇ ਘਰ ਸੀਬੀਆਈ ਦੀ ਰੇਡ ਨੇ ਪੰਜਾਬ ਦੀ ਸਿਆਸਤ ਕੀਤੀ ਗਰਮ, ਮੁੱਖ ਮੰਤਰੀ ਮਾਨ ਨੇ ਦੱਸਿਆ ਗਲਤ ਤਾਂ ਕਾਂਗਰਸ ਨੇ ਭਾਜਪਾ ਦੇ ਫੈਸਲੇ ਦੀ ਕੀਤੀ ਸ਼ਲਾਘਾ…

ਦਿੱਲੀ ਮੰਤਰੀ ਦੇ ਘਰ ਸੀਬੀਆਈ ਦੀ ਰੇਡ ਨੇ ਪੰਜਾਬ ਦੀ ਸਿਆਸਤ ਕੀਤੀ ਗਰਮ, ਮੁੱਖ ਮੰਤਰੀ ਮਾਨ ਨੇ ਦੱਸਿਆ ਗਲਤ ਤਾਂ ਕਾਂਗਰਸ ਨੇ ਭਾਜਪਾ ਦੇ ਫੈਸਲੇ ਦੀ ਕੀਤੀ ਸ਼ਲਾਘਾ…

ਚੰਡੀਗੜ੍ਹ (ਵੀਓਪੀ ਬਿਊਰੋ) ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਹੈ। ਉਕਤ ਮਾਮਲੇ ਵਿਚ ਸੀਬੀਆਈ ਨੇ ਸਿਸੋਦੀਆ ਤੋਂ ਇਲਾਵਾ 4 ਹੋਰ ਲੋਕਾਂ ਦੇ ਨਾਂ ਸ਼ਾਮਲ ਕੀਤੇ ਹਨ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਿਰਦੇਸ਼ਾਂ ‘ਤੇ ਉਕਤ ਮਾਮਲੇ ਦੀ ਸ਼ੁਰੂ ਕੀਤੀ ਗਈ ਹੈ। ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਜਾਂਚ ਰਿਪੋਰਟ ਵਿੱਚ ਕਿਹਾ ਕਿ ਨਵੀਂ ਨੀਤੀ ਰਾਹੀਂ ਸ਼ਰਾਬ ਦੇ ਲਾਇਸੈਂਸਧਾਰਕਾਂ ਨੂੰ ਫਾਇਦਾ ਹੋਇਆ ਹੈ। ਹਾਲਾਂਕਿ ਹੁਣ ਦਿੱਲੀ ਦੀ ‘ਆਪ’ ਸਰਕਾਰ ਨੇ ਇਸ ਨੀਤੀ ਨੂੰ ਵਾਪਸ ਲੈ ਲਿਆ ਹੈ ਪਰ ਇਸ ਮਾਮਲੇ ਸੰਬੰਧੀ ਹੁਣ ਪੰਜਾਬ ਦੀ ਸਿਆਸਤ ਭੱਖ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ‘ਤੇ ਸੀਬੀਆਈ ਦੇ ਛਾਪੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ‘ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ ‘ਤੇ ਉਨ੍ਹਾਂ ਦੀ ਫੋਟੋ ਛਾਪੀ ਅਤੇ ਅੱਜ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਦੀ ਰੇਡ ਕਰਵਾ ਦਿੱਤੀ, ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਸਿੱਖਿਆ ਮੰਤਰੀ ਤੇ ਮੌਜੂਦਾ ਵਿਧਾਇਕ ਪਰਗਟ ਸਿੰਘ ਨੇ ਇਸ ਰੇਡ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਅਜਿਹੀ ਹੀ ਨੀਤੀ ਬਣਾਈ ਗਈ ਹੈ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਕਿਸੇ ਸੂਬੇ ਜਾਂ ਦੇਸ਼ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਬਕਾਰੀ ਨੀਤੀ ਬਾਰੇ ਉਪ ਰਾਜਪਾਲ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਏਜੰਸੀ ਦੀ ਦੁਰਵਰਤੋਂ ਗਲਤ ਹੈ ਪਰ ਤੱਥ ਸਾਹਮਣੇ ਆਉਣੇ ਚਾਹੀਦੇ ਹਨ। ਭਾਜਪਾ ਦੀਆਂ ਏਜੰਸੀਆਂ ਛਾਪੇਮਾਰੀ ਕਰਵਾਉਂਦੀਆਂ ਹਨ, ਪਰ ਜੇਕਰ ਆਬਕਾਰੀ ਨੀਤੀ ਦੀ ਪਾਰਦਰਸ਼ੀ ਜਾਂਚ ਹੋਵੇ ਤਾਂ ਇਸ ਵਿੱਚ ਕੋਈ ਹਰਜ਼ ਨਹੀਂ।

error: Content is protected !!