ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਛਾਪੇਮਾਰੀ

ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਛਾਪੇਮਾਰੀ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਆਬਕਾਰੀ ਨੀਤੀ ਨੂੰ ਲੈ ਕੇ ਸੀਬੀਆਈ ਦੀ ਟੀਮ ਅੱਜ ਸਵੇਰੇ ਪਹੁੰਚੀ ਹੈ । ਇਸ ਬਾਰੇ ਸਿਸੋਦੀਆ ਨੇ ਆਪ ਟਵੀਟ ਜਾਰੀ ਕਰਕੇ ਦਸਿਆ ਹੈ। ਉਨ੍ਹਾਂ ਨੇ ਕਰੀਬ ਤਿੰਨ ਟਵੀਟਸ ‘ਚ ਇਸ ਦੀ ਜਾਣਕਾਰੀ ਦੇਣ ਦੇ ਨਾਲ ਕੇਂਦਰ ਸਰਕਾਰ ‘ਤੇ ਵੀ ਤਿੱਖਾ ਹਮਲਾ ਵੀਂ ਬੋਲਿਆ ਹੈ। ਮਨੀਸ਼ ਸਿਸੋਦੀਆ ਨੇ ਆਪਣੇ ਟਵੀਟ ਰਾਹੀਂ ਕਿਹਾ ਹੈ ਕਿ ਦਿੱਲੀ ਸਰਕਾਰ ਨੂੰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਚੰਗਾ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਝੂਠੇ ਦੋਸ਼ਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਟਵੀਟ ਕੀਤਾ ਕਿ, ਇਹ ਲੋਕ ਦਿੱਲੀ ਦੇ ਸਿੱਖਿਆ ਅਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਨਾਰਾਜ਼ ਹਨ। ਇਸੇ ਲਈ ਅਸੀਂ ਸਿੱਖਿਆ ਸਿਹਤ ਦੇ ਚੰਗੇ ਕੰਮ ਨੂੰ ਰੋਕਣ ਲਈ ਦਿੱਲੀ ਦੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ। ਸਾਡੇ ਦੋਵਾਂ ‘ਤੇ ਝੂਠੇ ਦੋਸ਼ ਹਨ। ਅਦਾਲਤ ਅੰਦਰ ਸੱਚਾਈ ਸਾਹਮਣੇ ਆ ਜਾਵੇਗੀ।

ਸੀਬੀਆਈ ਅਧਿਕਾਰੀਆਂ ਮੁਤਾਬਕ ਕੁੱਲ 21 ਥਾਵਾਂ ’ਤੇ ਸੀਬੀਆਈ ਦੇ ਛਾਪੇ ਮਾਰੇ ਜਾ ਰਹੇ ਹਨ। ਇਹ ਛਾਪੇਮਾਰੀ ਆਬਕਾਰੀ ਵਿਭਾਗ ਦੇ ਕਈ ਅਫਸਰਾਂ ਅਤੇ ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਹੋ ਰਹੀ ਹੈ। ਆਬਕਾਰੀ ਨੀਤੀ ਨੂੰ ਲੈ ਕੇ ਚੱਲ ਰਹੀ ਇਸ ਛਾਪੇਮਾਰੀ ‘ਚ ਮਨੀਸ਼ ਸਿਸੋਦੀਆ ਤੋਂ ਇਲਾਵਾ 3 ਸਰਕਾਰੀ ਕਰਮਚਾਰੀ ਅਤੇ ਹੋਰ ਸ਼ਾਮਲ ਹਨ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੇ ਇਸ ਛਾਪੇ ਦੀ ਨਿੰਦਾ ਕਰਦਿਆਂ ਕਿਹਾ ਕਿ ਸੀਬੀਆਈ ਵਾਲਿਆਂ ਦਾ ਸੁਆਗਤ ਕਰਦੇ ਹਾ ਉਨ੍ਹਾਂ ਨੂੰ ਪਹਿਲਾਂ ਵੀਂ ਕੁਝ ਨਹੀਂ ਮਿਲਿਆ ਸੀ ਤੇ ਹੁਣ ਵੀਂ ਕੁਝ ਨਹੀਂ ਮਿਲੇਗਾ । ਉਨ੍ਹਾਂ ਕਿਹਾ ਕਿ ਜਿਸ ਵਿਦੇਸ਼ੀ ਅਖਬਾਰ ਵਿੱਚ ਦਿੱਲੀ ਦੀ ਸਿੱਖਿਆ ਪ੍ਰਣਾਲੀ ਦੀ ਸ਼ਲਾਘਾ ਕੀਤੀ ਗਈ ਹੈ, ਉਸੇ ਦਿਨ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੀਬੀਆਈ ਛਾਪੇਮਾਰੀ ਕਰ ਰਹੀ ਹੈ।

error: Content is protected !!