ਰੰਧਾਵਾ ਦਾ ਮੁੱਖ ਮੰਤਰੀ ਮਾਨ ਨੂੰ ਚੈਲੇਂਜ, ਕਿਹਾ ਕਿਤੇ ਵੀ ਜਦੋਂ ਮਰਜ਼ੀ…

ਰੰਧਾਵਾ ਦਾ ਮੁੱਖ ਮੰਤਰੀ ਮਾਨ ਨੂੰ ਚੈਲੇਂਜ, ਕਿਹਾ ਕਿਤੇ ਵੀ ਜਦੋਂ ਮਰਜ਼ੀ…

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੀ ਸੱਤਾ ਸੰਭਾਲਦੇ ਹੀ ਸਾਬਕਾ ਕਾਂਗਰਸੀ ਮੰਤਰੀਆਂ ਦੇ ਖਿਲਾਫ਼ ਮੋਰਚਾ ਖੋਲਿਆ ਹੋਇਆ ਹੈ ਅਤੇ ਲਗਾਤਾਰ ਕਿਸੇ ਨਾ ਕਿਸੇ ਮਾਮਲੇ ਵਿਚ ਜਾਂਚ ਸ਼ੁਰੂ ਕਰ ਕੇ ਸ਼ਿਕੰਜਾ ਕੱਸਿਆ ਦਾ ਰਿਹਾ ਹੈ। ਜਿੱਥੇ ਇਕ ਪਾਸੇ ਸਾਧੂ ਸਿੰਘ ਧਰਮਸੌਤ, ਸੰਗਤ ਸਿੰਘ ਗਿਲਜੀਆਂ ਤੇ ਭਾਰਤ ਭੂਸ਼ਣ ਆਸ਼ੂ ਖਿਲਾਫ ਕਾਰਵਾਈ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਹੁਣ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਵੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹਮਲਾ ਬੋਲ ਦਿੱਤਾ ਗਿਆ ਹੈ।

ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਦੀ ਪੰਜਾਬ ਦੀ ਜੇਲ੍ਹ ਵਿਚ ਪਿਛਲੀ ਸਰਕਾਰ ਸਮੇਂ ਵੀਆਈਪੀ ਟਰੀਟਮੈਂਟ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਮਾਮਲੇ ‘ਚ ਹੀ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਉਸਦੇ ਜਾ ਰਹੇ ਹਨ। ਸੀ.ਐਮ.ਭਗਵੰਤ ਮਾਨ ਨੇ ਹੁਣ ਅੰਸਾਰੀ ਨੂੰ ਵੀ.ਆਈ.ਪੀ ਟ੍ਰੀਟਮੈਂਟ ਦਾ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਹੈ।

ਹੁਣ ਇਸ ਮਾਮਲੇ ਵਿਚ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਪੱਸ਼ਟੀਕਰਨ ਦਿੰਦੇ ਹੋਏ ਸੀਐਮ ਭਗਵੰਤ ਮਾਨ ਦੀ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਸਰਕਾਰ ਜਿੱਥੇ ਚਾਹੇ ਬੁਲਾ ਕੇ ਪੁੱਛ-ਪੜਤਾਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਸ ਕੇਸ ਜਾਂ ਵਿਭਾਗ ਵਿੱਚ ਕੀਤੇ ਕੰਮ ਲਈ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

error: Content is protected !!