ਕੁਮਾਰ ਵਿਸ਼ਵਾਸ ਅਤੇ ਤਜਿੰਦਰ ਪਾਲ ਬੱਗਾ ਵਾਂਗ ਸਿਮਰਨਜੀਤ ਮਾਨ ਵਿਰੁੱਧ ਹੋਵੇ ਅਪਰਾਧਿਕ ਮਾਮਲਾ ਦਰਜ, ਮਨੋਰੰਜਨ ਕਾਲੀਆ ਨੇ ਭਗਵੰਤ ਮਾਨ ਨੂੰ ਲਿਖਿਆ ਪੱਤਰ

ਕੁਮਾਰ ਵਿਸ਼ਵਾਸ ਅਤੇ ਤਜਿੰਦਰ ਪਾਲ ਬੱਗਾ ਵਾਂਗ ਸਿਮਰਨਜੀਤ ਮਾਨ ਵਿਰੁੱਧ ਹੋਵੇ ਅਪਰਾਧਿਕ ਮਾਮਲਾ ਦਰਜ, ਮਨੋਰੰਜਨ ਕਾਲੀਆ ਨੇ ਭਗਵੰਤ ਮਾਨ ਨੂੰ ਲਿਖਿਆ ਪੱਤਰ

ਜਲੰਧਰ (ਰੰਗਪੁਰੀ) ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਵਿਰੁੱਧ ਐਫਆਈਆਰ ਦਰਜ ਕਰਨ ਲਈ ਕਿਹਾ | ਆਪਣੇ ਪੱਤਰ ਵਿਚ ਉਹਨਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਸਿਮਰਨਜੀਤ ਮਾਨ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ “ਅੱਤਵਾਦੀ” ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਵਿਰੁੱਧ ਸਿੱਧਾ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ ਦੀ ਬਜਾਏ ਲਾਪਰਵਾਹੀ ਨਾਲ ਉਸ ਉੱਤੇ ਲੋੜੀਂਦੀ ਕਾਰਵਾਈ ਲਈ ਉਕਤ ਪੱਤਰ ਨੂੰ ਮਾਰਕ ਕਰ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਕਿੰਨਾ ਸਤਿਕਾਰ ਕਰਦੇ ਹੋ।

 

ਦੱਸਣਯੋਗ ਹੈ ਕਿ ਭਗਵੰਤ ਸਿੰਘ ਮਾਨ ਨੇ ਆਪਣੀ ਸਿਆਸੀ ਪਾਰੀ ਦੀ ਸ਼ੁਰੁਆਤ ਖਟਖੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ਤੋਂ ਕੀਤੀ ਸੀ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਫੋਟੋ ਹਰ ਦਫ਼ਤਰ ਵਿੱਚ ਲਗਾਉਣ ਦੇ ਹੁਕਮ ਵੀ ਦਿੱਤੇ ਹਨ। ਜੇਕਰ ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਇਹੋ ਜਿਹੇ ਸ਼ਬਦ ਕਹੇ ਹੁੰਦੇ ਤਾਂ ਭਗਵੰਤ ਸਿੰਘ ਮਾਨ ਸਿਮਰਨਜੀਤ ਸਿੰਘ ਮਾਨ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਨ ਵਿਚ ਕੋਈ ਸਮਾਂ ਬਰਬਾਦ ਨਹੀਂ ਕੀਤਾ ਹੁੰਦਾ ਜਿਵੇਂ ਉਹਨਾਂ ਨੇ ਕੁਮਾਰ ਵਿਸ਼ਵਾਸ ਅਤੇ ਭਾਜਪਾ ਦੇ ਕੌਮੀ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਦੇ ਮਾਮਲੇ ਵਿਚ ਕੀਤਾ ਸੀ। ਕਾਲੀਆ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੰਤਾ ਹੈ ਕਿ ਉਨ੍ਹਾਂ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫਰਕ ਹੈ।

error: Content is protected !!