ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਲਿਸਟ ਤਿਆਰ, ਸਰਕਾਰ ਕਰ ਸਕਦੀ ਐ ਇਹ ਕੰਮ…

ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਲਿਸਟ ਤਿਆਰ, ਸਰਕਾਰ ਕਰ ਸਕਦੀ ਐ ਇਹ ਕੰਮ…

ਚੰਡੀਗੜ੍ਹ (ਵੀਓਪੀ ਬਿਊਰੋ) ਨਿਊ ਚੰਡੀਗੜ੍ਹ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁਹਾਲੀ ਦੇ ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦਾ ਦੌਰਾ ਕਰਨਗੇ। ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਪੂਰੀ ਤਰ੍ਹਾਂ ਸੁਰਖਿਅਤ ਰੱਖਣ ਲਈ ਪ੍ਰਸ਼ਾਸਨਕ ਅਧਿਕਾਰੀ ਆਪਣੀ ਪੂਰੀ ਵਾਹ ਲਾ ਰਹੇ ਹਨ।

ਇਸ ਦੌਰਾਨ ਹੀ ਖਬਰ ਮਿਲੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਿਸਾਨ ਨੇਤਾਵਾਂ ‘ਤੇ ਵੀ ਨਜ਼ਰ ਰੱਖੀ ਜਾਵੇਗੀ ਅਤੇ ਅਜਿਹੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਜੋ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਪ੍ਰਭਾਵਿਤ ਕਰ ਸਕਦੇ ਹਨ। ਕਿਸਾਨ ਅੰਦੋਲਨ ਕਾਰਨ ਪਿਛਲੀ ਵਾਰ ਪੀਐੱਮ ਨਰਿੰਦਰ ਮੋਦੀ ਦਾ ਦੌਰਾ ਪ੍ਰਭਾਵਿਤ ਹੋਇਆ ਸੀ। ਇਸ ਵਾਰ ਅਜਿਹਾ ਕੁਝ ਨਾ ਹੋਵੇ ਇਸ ਲਈ ਕਿਸਾਨ ਆਗੂਆਂ ਦੀ ਲਿਸਟ ਬਣਾ ਕੇ ਉਨ੍ਹਾਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਰੱਖਿਆ ਜਾ ਸਕਦਾ ਹੈ।

ਅਧਿਕਾਰੀਆਂ ਨੇ ਮੈਡੀਸਿਟੀ, ਨਿਊ ਚੰਡੀਗੜ੍ਹ ਵਿੱਚ ਨਵੇਂ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਆਈਜੀ ਡੀਸੀ ਮੁਹਾਲੀ ਅਮਿਤ ਤਲਵਾੜ, ਰੋਪੜ ਦੇ ਡੀਆਈਜੀ ਅਤੇ ਹੋਰ ਉੱਚ ਅਧਿਕਾਰੀ ਪੁੱਜੇ ਹੋਏ ਸਨ।

error: Content is protected !!