ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਆਉਣ ਵਾਲਾ ਕਾਂਗਰਸੀ ਆਗੂ ਗ੍ਰਿਫ਼ਤਾਰ, ਇਸ ਸਾਜਿਸ਼ ਨੂੰ ਦੇਣਾ ਸੀ ਅੰਜਾਮ…

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਆਉਣ ਵਾਲਾ ਕਾਂਗਰਸੀ ਆਗੂ ਗ੍ਰਿਫ਼ਤਾਰ, ਇਸ ਸਾਜਿਸ਼ ਨੂੰ ਦੇਣਾ ਸੀ ਅੰਜਾਮ…

ਵੀਓਪੀ ਬਿਊਰੋ- ਮਾਹੌਲ ਖਰਾਬ ਕਰਨ ਦੀ ਸਾਜਿਸ਼ ਤਹਿਤ ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਆ ਕੇ ਫੋਟੋ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲੇ ਕਾਂਗਰਸੀ ਆਗੂ ਕਰਮਜੀਤ ਸਿੰਘ ਗਿੱਲ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ 2 ਦਿਨਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਉਕਤ ਮੁਲਜ਼ਮ ਕਰਮਜੀਤ ਗਿੱਲ ਦੇ ਖਿਲਾਫ ਥਾਣਾ ਕੋਤਵਾਲੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮ ਦੀ ਫੋਟੋ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਨੇ ਕਾਫੀ ਇਤਰਾਜ਼ ਪ੍ਰਗਟਾਇਆ ਸੀ। ਉਕਤ ਹਰਕਤ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਸੀ।

 

ਮੁੱਢਲੀ ਜਾਂਚ ਦੌਰਾਨ ਸੀਸੀਟੀਵੀ ਕੈਮਰੇ ਚੈੱਕ ਕਰਨ ‘ਤੇ ਸਾਫ ਦਿਖਾਈ ਦੇ ਰਿਹਾ ਸੀ ਕਿ ਉਕਤ ਮੁਲਜ਼ਮ ਨੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਨਹੀਂ ਟੇਕਿਆ ਅਤੇ ਉਲਟੀ ਪਰਿਕਰਮਾ ਕਰਦੇ ਹੋਏ ਸਰੋਵਰ ਵਿੱਚ ਇਸ਼ਨਾਨ ਕਰਨ ਮਗਰੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਲਈ ਅਤੇ ਤਸਵੀਰ ਖਿਚਵਾ ਕੇ ਫਿਰ ਸ਼ਰਟ ਪਹਿਨ ਕੇ ਲੁਕੋ ਲਈ। ਜਿਸ ਤੋਂ ਸਪਸ਼ਟ ਹੈ ਕਿ ਅਜਿਹਾ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।

error: Content is protected !!