‘ਆਪ’ ਸਰਕਾਰ ਨੂੰ ਘੇਰਨ ਦੀ ਤਿਆਰੀ ਕਰਦੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੂੰ ਆਪਣੇ ਦਫਤਰ ਜਾਣ ਤੋਂ ਹੀ ਰੋਕ’ਤਾ, ਬਾਜਵਾ ਸਾਹਿਬ ਰੁਸ ਕੇ ਮੁੜੇ ਤਾਂ ਰਾਜਾ ਵੜਿੰਗ ਨੇ ਕਹਿ’ਤੀ ਇਹ ਗੱਲ…

‘ਆਪ’ ਸਰਕਾਰ ਨੂੰ ਘੇਰਨ ਦੀ ਤਿਆਰੀ ਕਰਦੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੂੰ ਆਪਣੇ ਦਫਤਰ ਜਾਣ ਤੋਂ ਹੀ ਰੋਕ’ਤਾ, ਬਾਜਵਾ ਸਾਹਿਬ ਰੁਸ ਕੇ ਮੁੜੇ ਤਾਂ ਰਾਜਾ ਵੜਿੰਗ ਨੇ ਕਹਿ’ਤੀ ਇਹ ਗੱਲ…

ਚੰਡੀਗੜ੍ਹ (ਵੀਓਪੀ ਬਿਊਰੋ) ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਖਿਲਾਫ ਪ੍ਰਦਰਸ਼ਨ ਦਾ ਮੂਡ ਬਣਾ ਲਿਆ ਹੈ ਅਤੇ ਚੰਡੀਗੜ੍ਹ ‘ਚ ਵਿਜੀਲੈਂਸ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਰ ਇਸ ਤੋਂ ਪਹਿਲਾ ਹੀ ਕਾਂਗਰਸੀ ਖੁਦ ਹੀ ਭੰਬਲਭੂਸੇ ਵਿਚ ਫਸ ਗਏ ਹਨ।

ਦਰਅਸਲ ਪੰਜਾਬ ਕਾਂਗਰਸ ਦੇ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਤੋਂ ਪਹਿਲਾਂ ਜਦ ਸਾਰੇ ਕਾਂਗਰਸੀਆਂ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਇਕੱਠੇ ਹੋਣਾ ਸੀ ਤਾਂ ਜਦ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਕਾਰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਪਹੁੰਚੀ ਤਾਂ ਉਸ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਇਸ ਤੋਂ ਨਾਰਾਜ਼ ਵਿਧਾਇਕ ਬਾਜਵਾ ਵਾਪਸ ਪਰਤ ਗਏ। ਇਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਘੇਰਨ ਜਾ ਰਹੀ ਕਾਂਗਰਸ ਨੂੰ ਖੁਦ ਹੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ।


ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਇਸ ਗੱਲ ਦਾ ਪਤਾ ਲੱਗਦਿਆਂ ਹੀ ਕਾਂਗਰਸ ਭਵਨ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਗੁੱਸਾ ਆ ਗਿਆ। ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਪੁਲਿਸ ਨੇ ਇਹ ਸਭ ਕਿਸ ਦੇ ਇਸ਼ਾਰੇ ‘ਤੇ ਕੀਤਾ ਹੈ। ਪੁਲਿਸ ਵਾਲਿਆਂ ਨੇ ਕਿਹਾ ਕਿ ਗੇਟ ਖ਼ਰਾਬ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਬਾਜਵਾ ਖਿਲਾਫ ਕੋਈ ਨਾਰਾਜ਼ਗੀ ਨਹੀਂ ਹੈ। ਉਹ ਸਾਡਾ CLP ਨੇਤਾ ਹੈ। ਉਸ ਨੇ ਪੁਲੀਸ ਮੁਲਾਜ਼ਮਾਂ ਨੂੰ ਝਿੜਕਿਆ ਕਿ ਉਸ ਦੀ ਕਾਰ ਨੂੰ ਕਿਵੇਂ ਰੋਕਿਆ ਗਿਆ।ਇਸ ਸਬੰਧੀ ਅੱਗੇ ਸ਼ਿਕਾਇਤ ਵੀ ਕੀਤੀ ਜਾਵੇਗੀ। ਇੱਥੋਂ ਦੇ ਮੁਲਾਜ਼ਮ ਵੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

error: Content is protected !!