ਵਾਲ ਸੈੱਟ ਕਰਵਾਉਂਦੇ ਵਿਜੀਲੈਂਸ ਨੇ ਚੁੱਕੇ ਆਸ਼ੂ ਤਾਂ ਵਿਗੜ ਗਈ ਸਿਹਤ, ਪੰਜਾਬ ਕਾਂਗਰਸ ਦੀ ਹਾਲਤ ਪਤਲੀ ਇਹ ਦਰਜਨਾਂ ਸਾਬਕਾ ਕਾਂਗਰਸੀ ਮੰਤਰੀ ਨੇ ਮਾਨ ਦੀ ਰਾਡਾਰ ‘ਤੇ…

ਵਾਲ ਸੈੱਟ ਕਰਵਾਉਂਦੇ ਵਿਜੀਲੈਂਸ ਨੇ ਚੁੱਕੇ ਆਸ਼ੂ ਤਾਂ ਵਿਗੜ ਗਈ ਸਿਹਤ, ਪੰਜਾਬ ਕਾਂਗਰਸ ਦੀ ਹਾਲਤ ਪਤਲੀ ਇਹ ਦਰਜਨਾਂ ਸਾਬਕਾ ਕਾਂਗਰਸੀ ਮੰਤਰੀ ਨੇ ਮਾਨ ਦੀ ਰਾਡਾਰ ‘ਤੇ…

ਲੁਧਿਆਣਾ (ਵੀਓਪੀ ਬਿਊਰੋ) ਬੀਤੀ ਸ਼ਾਮ ਵਾਲ ਸੈੱਟ ਕਰਵਾਉਂਦੇ ਹੋਏ ਸੈਲੂਨ ਤੋਂ ਹੀ ਗ੍ਰਿਫਤਾਰ ਕੀਤੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਅਦਾਲਤ ਵਿਚ ਪੇਸ਼ੀ ਹੈ। ਟੈਂਡਰ ਘਪਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਮੰਤਰੀ ਦੀ ਰਾਤ ਸਮੇਂ ਸਿਹਤ ਵੀ ਬਿਗੜ ਗਈ, ਹਾਲਾਂਕਿ ਬਾਅਦ ਵਿਚ ਉਹਨਾਂ ਨੂੰ ਫਸਟ ਏਡ ਦੇ ਦਿੱਤੀ ਗਈ। ਇਸ ਮਾਮਲੇ ਵਿਚ ਪਹਿਲਾਂ ਵੀ ਗ੍ਰਿਫਤਾਰੀ ਹੋ ਚੁੱਕੀ ਹੈ। ਗੁਰਪ੍ਰੀਤ ਸਿੰਘ ਨੇ ਆਸ਼ੂ ਵਿਰੁੱਧ ਸਟੇਟ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਚਹੇਤਿਆਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਇਸ ਮਾਮਲੇ ਵਿਚ ਪਹਿਲਾਂ ਹੀ ਗ੍ਰਿਫਤਾਰ ਕੀਤੇ ਗਏ ਠੇਕੇਦਾਰ ਤੇਲੂ ਰਾਮ ਦੀ ਪਹਿਲਾਂ ਹੀ ਗ੍ਰਿਫਤਾਰੀ ਹੋ ਚੁੱਕੀ ਹੈ ਅਤੇ ਹੁਣ ਭਾਰਤ ਭੂਸ਼ਣ ਆਸ਼ੂ ਨੂੰ ਵੀ ਵਿਜੀਲੈਂਸ ਨੇ ਆਪਣੀ ਪਕੜ ਵਿਚ ਲੈ ਲਿਆ ਹੈ।

ਵਿਜੀਲੈਂਸ ਨੇ ਉਕਤ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਠੇਕੇਦਾਰਾਂ ਦੇ ਨਾਂ ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ ਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰ ਹਨ। ਇਸ ਮਾਮਲੇ ਸਬੰਧੀ ਵਿਜੀਲੈਂਸ ਨੂੰ ਤੇਲੂ ਰਾਮ ਵੱਲੋਂ ਦੱਸਿਆ ਜਾਂਦਾ ਹੈ ਕਿ ਉਹ ਸੀਜ਼ਨ 2020-21 ਦੇ ਟੈਂਡਰ ਲੈਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਪੀ.ਏ ਮੀਨੂੰ ਮਲਹੋਤਰਾ ਰਾਹੀਂ ਮਿਲਿਆ ਸੀ, ਜਿਸ ਨੇ ਉਸ ਨੂੰ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਮਿਲਣ ਲਈ ਕਿਹਾ ਸੀ। ਸਿੰਗਲਾ, ਟੈਂਡਰਾਂ ਲਈ ਵਿਭਾਗੀ ਮੁੱਖ ਚੌਕਸੀ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਲ-ਨਾਲ ਪੂਰੇ ਪੰਜਾਬ ਦੇ ਇੰਚਾਰਜ ਸਨ ਅਤੇ ਸਾਬਕਾ ਮੰਤਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।
ਇਸ ਦੌਰਾਨ ਕਾਂਗਰਸ ਦੀਆਂ ਮੁਸ਼ਕਲਾਂ ਇਸ ਸਮੇਂ ਹੋਰ ਵੀ ਵੱਧ ਗਈਆਂ ਹਨ ਕਿਉਂਕਿ ਇਸ ਸਮੇਂ ਪੰਜਾਬ ਕਾਂਗਰਸ ਦੇ ਦੋ ਸੀਨੀਅਰ ਆਗੂ ਗ੍ਰਿਫਤਾਰ ਹੋ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਇਕ ਜ਼ਮਾਨਤ ਉੱਪਰ ਹੈ ਅਤੇ ਇਸ ਤੋਂ ਇਲਾਵਾ ਵੀ ਸਾਬਕਾ ਮੁੱਖ ਮੰਤਰੀਆਂ ਸਣੇ ਕਈ ਮੰਤਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਿਸ਼ਾਨੇ ਉੱਪਰ ਹਨ। ਤੁਹਾਨੂੰ ਦੱਸ ਦੇਇਏ ਕਿ ਸਾਧੂ ਸਿੰਘ ਧਰਮਸੌਤ ਤੇ ਭਾਰਤ ਭੂਸ਼ਣ ਆਸ਼ੂ ਤਾਂ ਗ੍ਰਿਫਤਾਰ ਹੋ ਚੁੱਕੇ ਹਨ ਅਤੇ ਸੰਗਤ ਸਿੰਘ ਗਿਲਜੀਆਂ ਜ਼ਮਾਨਤ ਉੱਪਰ ਹਨ। ਇਸ ਤੋਂ ਇਲਾਵਾ ਸੁਖਜਿੰਦਰ ਰੰਧਾਵਾ, ਤ੍ਰਿਪਤ ਰਾਜਿੰਦਰ ਬਾਜਵਾ, ਓਪੀ ਸੋਨੀ, ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਕਾਂਗਰਸ ਨੂੰ ਅਲਵੀਦਾ ਕਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਵੀ ਨਿਸ਼ਾਨੇ ਉੱਪਰ ਹਨ।
error: Content is protected !!