ਆਸ਼ੂ ਨੂੰ ਬਚਾਉਂਦੇ-ਬਚਾਉਂਦੇ ਖੁਦ ਫਸੇ ਐੱਮਪੀ ਬਿੱਟੂ, ਅਧਿਕਾਰੀਆਂ ਨੇ ਕਾਰਵਾਈ ਦੌਰਾਨ ਬਦਤਮੀਜ਼ੀ ਕਰਨ ਦੇ ਦੋਸ਼ ਤਹਿਤ ਦਰਜ ਕਰਵਾਈ ਸ਼ਿਕਾਇਤ…

ਭਾਰਤ ਭੂਸ਼ਣ ਆਸ਼ੂ ਨੂੰ ਬਚਾਉਂਦੇ-ਬਚਾਉਂਦੇ ਖੁਦ ਫਸੇ ਐੱਮਪੀ ਰਵਨੀਤ ਬਿੱਟੂ, ਅਧਿਕਾਰੀਆਂ ਨੇ ਕਾਰਵਾਈ ਦੌਰਾਨ ਬਦਤਮੀਜ਼ੀ ਕਰਨ ਦੇ ਦੋਸ਼ ਤਹਿਤ ਦਰਜ ਕਰਵਾਈ ਸ਼ਿਕਾਇਤ…

ਲੁਧਿਆਣਾ (ਵੀਓਪੀ ਬਿਊਰੋ) ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਸਮੇਂ ਵਿਜੀਲੈਂਸ ਵਿੰਗ ਦੇ ਅਧਿਕਾਰੀਆਂ ਨੂੰ ਕਾਫੀ ਜਦੋ-ਜਹਿਦ ਦਾ ਸਾਹਮਣਾ ਕਰਨਾ ਪਿਆ। ਇਸ ਦਾ ਕਾਰਨ ਸੀ ਲੁਧਿਆਣਾ ਤੋਂ ਕਾਂਗਰਸ ਦਾ ਸੰਸਦ ਮੈਂਬਰ ਰਵਨੀਤ ਬਿੱਟੂ। ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵਿਜੀਲੈਂਸ ਵਿੰਗ ਦੇ ਅਧਿਕਾਰੀਆਂ ਨੂੰ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਲਈ ਵਾਰੰਟ ਦਿਖਾਉਣ ਲਈ ਕਿਹਾ ਅਤੇ ਕਾਫੀ ਸਮੇਂ ਤਕ ਅਧਿਕਾਰੀਆਂ ਦੇ ਨਾਲ ਬਹਿਸ ਕਰਦੇ ਰਹੇ। ਇਸ ਦੌਰਾਨ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਾਫੀ ਤਿੱਖੀ ਸ਼ਬਦਾਂਵਲੀ ਦੀ ਵਰਤੋਂ ਕਰਦੇ ਹੋਏ ਵਿਜੀਲੈਂਸ ਵਿੰਗ ਦੇ ਅਧਿਕਾਰੀਆਂ ਨੂੰ ਰੋਕੀ ਰੱਖਿਆ ਸੀ।

ਅੱਜ ਇਸੇ ਮਾਮਲੇ ਸਬੰਧੀ ਹੀ ਵਿਜੀਲੈਂਸ ਵਿੰਗ ਦੇ ਉਕਤ ਅਧਿਕਾਰੀਆਂ ਨੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਖਿਲਾਫ ਸਰਕਾਰੀ ਕਾਰਵਾਈ ਵਿਚ ਰੁਕਾਵਟ ਪਾਉਣ ਦੇ ਲਈ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਇਸ ਨਾਲ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਖੁਦ ਹੀ ਸਮੱਸਿਆ ਵਿਚ ਘਿਰ ਸਕਦੇ ਹਨ। ਵਿਜੀਲੈਂਸ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਲਈ ਪੁਲਿਸ ਨੂੰ ਬਿੱਟੂ ਵਿਰੁੱਧ ਸ਼ਿਕਾਇਤ ਕੀਤੀ ਗਈ ਹੈ।

error: Content is protected !!