ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੀ ਕਾਰਵਾਈ ਨੂੰ ਦੱਸਿਆ ‘ਚੋਰ ਸਟਾਈਲ’, ਕਿਹਾ ਸਰਕਾਰ ਕੋਲ ਆਸ਼ੂ ਖਿਲਾਫ ਕੋਈ ਸਬੂਤ ਨਹੀਂ…

ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੀ ਕਾਰਵਾਈ ਨੂੰ ਦੱਸਿਆ ‘ਚੋਰ ਸਟਾਈਲ’, ਕਿਹਾ ਸਰਕਾਰ ਕੋਲ ਆਸ਼ੂ ਖਿਲਾਫ ਕੋਈ ਸਬੂਤ ਨਹੀਂ…

ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵਿੰਗ ਨੇ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਜਿੱਥੇ ਪਹਿਲਾਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵਿਜੀਲੈਂਸ ਵਿੰਗ ਦੇ ਅਧਿਕਾਰੀਆਂ ਦਾ ਵਿਰੋਧ ਕੀਤਾ, ਉੱਥੇ ਹੀ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਵਿਜੀਲੈਂਸ ਵਿੰਗ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਪੰਜਾਬ ਕਾਂਗਰਸ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾਂ ਨੇ ਕਿਹਾ ਕਿ ਇਸ ਤਰਹਾਂ ਦੀਆਂ ਝੂਠੀਆਂ ਕਾਰਵਾਈਆਂ ਕਰ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਾਂਗਰਸ ਪਾਰਟੀ ਨੂੰ ਦਬਾ ਨਹੀਂ ਸਕਦੀ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਉੱਪਰ ਵਿਜੀਲੈਂਸ ਵਿੰਗ ਦੇ ਅਧਿਕਾਰੀਆਂ ਨੇ ਚੋਰਾਂ ਵਾਂਗ ਕਾਰਵਾਈ ਕਰਦੇ ਹੋਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ। ਵਿਜੀਲੈਂਸ ਪਹਿਲਾਂ ਉਨ੍ਹਾਂ ਕੋਲੋਂ ਪੁੱਛਗਿਛ ਕਰਦੀ ਅਤੇ ਫਿਰ ਕਿਸੇ ਨਤੀਜੇ ‘ਤੇ ਪੁੱਜ ਕੇ ਗ੍ਰਿਫ਼ਤਾਰ ਕਰਦੇ, ਪਰੰਤੂ ਲੁਧਿਆਣਾ ਆ ਕੇ ਗ੍ਰਿਫਤਾਰ ਕਰਨਾ ਕੋਈ ਚੰਗੀ ਗੱਲ ਨਹੀਂ।

error: Content is protected !!