ਜੇਲ੍ਹ ‘ਚ ਬੰਦ ਗੈਂਗਸਟਰ ਹੀ ਨਹੀਂ ਕਾਬੂ ‘ਚ, ਪੁਲਿਸ ਅਧਿਕਾਰੀ ਤਲਾਸ਼ੀ ਲੈਣ ਗਏ ਤਾਂ ਦੇਣ ਲੱਗਾ ਜਾਨੋਂ ਮਾਰਨ ਦੀਆਂ ਧਮਕੀਆਂ…

ਜੇਲ੍ਹ ‘ਚ ਬੰਦ ਗੈਂਗਸਟਰ ਹੀ ਨਹੀਂ ਕਾਬੂ ‘ਚ, ਪੁਲਿਸ ਅਧਿਕਾਰੀ ਤਲਾਸ਼ੀ ਲੈਣ ਗਏ ਤਾਂ ਦੇਣ ਲੱਗਾ ਜਾਨੋਂ ਮਾਰਨ ਦੀਆਂ ਧਮਕੀਆਂ…

ਬਠਿੰਡਾ (ਵੀਓਪੀ ਬਿਊਰੋ) ਪੰਜਾਬ ਵਿਚ ਗੈਂਗਸਟਰਾਂ ਦੇ ਹੌਂਸਲੇ ਇੰਨੇ ਜਿਆਦਾ ਵੱਧ ਗਏ ਹਨ ਕਿ ਪੁਲਿਸ ਦੀ ਪਕੜ ਵਿਚ ਗੈਂਗਸਟਰ ਪੁਲਿਸ ਨੂੰ ਹੀ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਬਠਿੰਡਾ ਕੇਂਦਰੀ ਜੇਲ੍ਹ ਤੋਂ, ਜਿੱਥੇ ਬੰਦ ਇਕ ਗੈਂਗਸਟਰ ਨੇ ਜੇਲ੍ਹ ਪ੍ਰਸ਼ਾਸਨ ਨੂੰ ਹੀ ਧਮਕੀਆਂ ਦਿੰਦੇ ਹੋਏ ਜਾਨੋਂ ਮਾਰਨ ਤਕ ਦੀ ਗੱਲ ਕਰ ਦਿੱਤੀ। ਉਕਤ ਘਟਨਾ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਉਕਤ ਮੁਲਜ਼ਮ ਖਿਲਾਫ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ।

ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ ਬੀਤੀ 23 ਅਗਸਤ ਨੂੰ ਜਦ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਚੈਕਿੰਗ ਚਲਾਈ ਜਾ ਰਹੀ ਸੀ ਤਾਂ ਇਸ ਦੌਰਾਨ ਜਦ ਉਹਨਾਂ ਨੇ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਤਾਂ, ਉਕਤ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਉਹਨਾਂ ਨੂੰ ਆਪਣੀ ਤਲਾਸ਼ੀ ਲੈਣ ਤੋਂ ਮਨ੍ਹਾਂ ਕਰ ਦਿੱਤਾ ਅਤੇ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ। ਉਕਤ ਗੈਂਗਸਟਰ ਦਾ ਜੇਲ੍ਹ ਵਿਚ ਬੈਠ ਕੇ ਹੀ ਜੇਲ੍ਹ ਪ੍ਰਸ਼ਾਸਨ ਖਿਲ਼ਾਫ ਇਸ ਤਰਹਾਂ ਦੀ ਰਵੀਇਆ ਦੇਖ ਕੇ ਹਰ ਕੋਈ ਤੰਗ ਰਹਿ ਗਿਆ।

ਇਸ ਤੋਂ ਬਾਅਦ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਨਾਲ ਸਬੰਧਤ ਸੂਤਰ ਦੱਸਦੇ ਹਨ ਕਿ ਕੁਝ ਸਮਾਂ ਪਹਿਲਾਂ ਵੀ ਇਸ ਗੈਂਗਸਟਰ ਨੇ ਜੇਲ੍ਹ ਵਿੱਚ ਤਾਇਨਾਤ ਇੱਕ ਅਧਿਕਾਰੀ ਨੂੰ ਧਮਕੀ ਦਿੱਤੀ ਸੀ ਪਰ ਕਿਸੇ ਵੀ ਅਧਿਕਾਰੀ ਨੇ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।

error: Content is protected !!