ਪੀਐੱਮ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਧਾਰਾ 144 ਲਾਗੂ, 2 ਕਿਲੋਮੀਟਰ ਤਕ ਦਾ ਇਲਾਕਾ ਸੀਲ…

ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਧਾਰਾ 144 ਲਾਗੂ, 2 ਕਿਲੋਮੀਟਰ ਤਕ ਦਾ ਇਲਾਕਾ ਸੀਲ…

ਚੰਡੀਗੜ੍ਹ/ਮੋਹਾਲੀ (ਵੀਓਪੀ ਬਿਊਰੋ) ਮੋਹਾਲੀ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖਤ ਹਨ। ਇਸ ਦੌਰਾਨ ਦੌਰੇ ਵਾਲੀ ਜਗ੍ਹਾ ਦੇ 2 ਕਿਲੋਮੀਟਰ ਤਕ ਦੇ ਏਰੀਏ ਨੂੰ ਪੂਰੀ ਤਰਹਾਂ ਦੇ ਨਾਲ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ 7,000 ਕਰਮਚਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਫਿਲਹਾਲ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਪਹੁੰਚਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਲੀਕਾਪਟਰ ਰਾਹੀ ਹੀ ਆਉਣਗੇ ਅਤੇ ਫਿਰ ਵਾਪਸੀ ਵੀ ਹੈਲੀਕਾਪਟਰ ਰਾਹੀ ਹੀ ਹੋਵੇਗੀ ਇਸ ਲਈ ਸੜਕੀ ਆਵਾਜਾਈ ਵਿਚ ਜਿਆਦਾ ਫੇਰਬਦਲ ਨਹੀਂ ਕੀਤਾ ਗਿਆ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਮੋਹਾਲੀ ਤੇ ਚੰਡੀਗੜ੍ਹ ‘ਚ ਡਰੋਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਲੋਕਾਂ ਦੇ ਇਕੱਠੇ ਹੋਣ ਤੋਂ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਪ੍ਰਧਾਨ ਮੰਤਰੀ ਦੀ ਮੀਟਿੰਗ ਵਾਲੀ ਥਾਂ ‘ਤੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾਵੇਗਾ ਜਿਨ੍ਹਾਂ ਨੂੰ ਪਾਸ ਜਾਰੀ ਕੀਤੇ ਜਾਣਗੇ। ਪ੍ਰਧਾਨ ਮੰਤਰੀ ਲਈ 5 ਲੇਅਰ ਸੁਰੱਖਿਆ ਹੈ। ਥਾਂ-ਥਾਂ ਤਲਾਸ਼ੀ ਲਈ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਖੁਦ ਪੂਰੀ ਸੁਰੱਖਿਆ ਦੀ ਅਗਵਾਈ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਸਥਾਨ ਦੇ ਅੰਦਰਲੇ ਹਿੱਸੇ ਦੀ ਸੁਰੱਖਿਆ ਵਿਸ਼ੇਸ਼ ਸੁਰੱਖਿਆ ਬਲ (SSF) ਅਤੇ ਵਿਸ਼ੇਸ਼ ਸੁਰੱਖਿਆ ਸਮੂਹ (SPG) ਨੂੰ ਸੌਂਪੀ ਗਈ ਹੈ।

error: Content is protected !!