ਲਾਰੈਂਸ ਗੈਂਗ ਦਾ ਗੁਰਗਾ ਹਥਿਆਰਾਂ ਸਣੇ ਆਇਆ ਅੜਿੱਕੇ, ਇਸ ਘਟਨਾ ਨੂੰ ਦੇਣ ਜਾ ਰਿਹਾ ਸੀ ਅੰਜਾਮ…

ਲਾਰੈਂਸ ਗੈਂਗ ਦਾ ਗੁਰਗਾ ਹਥਿਆਰਾਂ ਸਣੇ ਆਇਆ ਅੜਿੱਕੇ, ਇਸ ਘਟਨਾ ਨੂੰ ਦੇਣ ਜਾ ਰਿਹਾ ਸੀ ਅੰਜਾਮ…

ਚੰਡੀਗੜ੍ਹ (ਵੀਓਪੀ ਬਿਊਰੋ) ਯੂਟੀ ਪੁਲਿਸ ਦੀ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਨੇ ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਗੁਰਗੇ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਯੂਟੀ ਪੁਲਿਸ ਦੀ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਵੱਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਅਮਨ ਵਜੋਂ ਹੋਈ ਹੈ। ਜਦ ਉਕਤ ਮੁਲਜ਼ਮ ਅਮਨ ਨੂੰ ਪੁਲਿਸ ਨੇ ਕਾਬੂ ਕੀਤਾ ਤਾਂ ਉਸ ਕੋਲੋਂ ਦੋ ਪਿਸਤੌਲ ਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮ ਨੂੰ ਪੁਲਿਸ ਅੱਜ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰੇਗੀ ਅਤੇ ਅੱਗੇ ਦੀ ਪੁੱਛਗਿੱਛ ਦੌਰਾਨ ਪਤਾ ਲਾਉਣ ਦੀ ਕੋਸ਼ਿਸ਼ ਕਰੇਗੀ ਕਿ ਉਹ ਕਿਸੇ ਵੱਡੀ ਘਟਨਾ ਨੂੰ ਤਾਂ ਅੰਜਾਮ ਦੇਣ ਦੀ ਕੋਸ਼ਿਸ਼ ਤਾਂ ਨਹੀਂ ਕਰ ਰਿਹਾ ਸੀ।

ਤੁਹਾਨੂੰ ਦੱਸ ਦੇਈਏ ਕਿ ਲਾਰੈਂਸ ਗਿਰੋਹ ਦੇ ਗੁਰਗਾ ਅਮਨ ਬਾਰੇ ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪੂ ਬਨੂੜ ਕੋਲੋਂ ਸੁਰਾਗ ਮਿਲੇ ਸਨ। ਪੁਲਿਸ ਨੂੰ ਪ੍ਰੋਡਕਸ਼ਨ ਵਾਰੰਟ ਮੌਕੇ ਹੀ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪੂ ਬਨੂੜ ਨੇ ਅਮਨ ਬਾਰੇ ਸੂਚਨਾ ਦਿੱਤੀ ਸੀ। ਇਸ ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਨਰਿੰਦਰ ਪਟਿਆਲ ਦੀ ਨਿਗਰਾਨੀ ‘ਤੇ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਨੇ ਉਸ ਨੂੰ ਰਾਏਪੁਰਕਲਾਂ ਰੇਲਵੇ ਫਾਟਕ ਨੇੜਿਓਂ ਕਾਬੂ ਕਰ ਲਿਆ।

ਅਮਨ ਪੰਜਾਬ ਤੋਂ ਚੰਡੀਗੜ੍ਹ ਆਇਆ ਸੀ। ਉਹ ਬੁੱਧਵਾਰ ਨੂੰ ਜ਼ੀਰਕਪੁਰ ਦੇ ਬਲਟਾਣਾ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਆ ਰਿਹਾ ਸੀ। ਪੁਲਿਸ ਨੇ ਉਸ ਨੂੰ ਰਾਏਪੁਰ ਕਲਾਂ ਰੇਲਵੇ ਫਾਟਕ ਨੇੜਿਓਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦੇ ਦੋ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ। ਪੁਲਿਸ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਪੁਲਿਸ ਰਿਮਾਂਡ ਦੌਰਾਨ ਅਮਨ ਤੋਂ ਪੁੱਛਗਿੱਛ ਕਰੇਗੀ ਕਿ ਉਹ ਇਹ ਨਜਾਇਜ਼ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਤੇ ਇਸ ਦੀ ਵਰਤੋਂ ਕਿਸੇ ਹੋਰ ਨੂੰ ਕਿੱਥੇ ਕਰਨੀ ਸੀ ਜਾਂ ਸਪਲਾਈ ਕਰਨੀ ਸੀ।

error: Content is protected !!