‘ਆਪ’ ਸਰਕਾਰ ਨੇ ਕਾਂਗਰਸ ਤੋਂ ਬਾਅਦ ਅਕਾਲੀ ਦਲ ਵੱਲ ਕੀਤਾ ਰੁਖ; ਕੋਟਕਪੂਰਾ ਗੋਲੀਕਾਂਡ ਸਬੰਧੀ ਸੁਖਬੀਰ ਬਾਦਲ ਤਲਬ, 30 ਨੂੰ ਸਿੱਟ ਸਾਹਮਣੇ ਹੋਣਾ ਪਵੇਗਾ ਪੇਸ਼…

‘ਆਪ’ ਸਰਕਾਰ ਨੇ ਕਾਂਗਰਸ ਤੋਂ ਬਾਅਦ ਅਕਾਲੀ ਦਲ ਵੱਲ ਕੀਤਾ ਰੁਖ; ਕੋਟਕਪੂਰਾ ਗੋਲੀਕਾਂਡ ਸਬੰਧੀ ਸੁਖਬੀਰ ਬਾਦਲ ਤਲਬ, 30 ਨੂੰ ਸਿੱਟ ਸਾਹਮਣੇ ਹੋਣਾ ਪਵੇਗਾ ਪੇਸ਼…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਕਾਂਗਰਸੀ ਮੰਤਰੀਆਂ ਨੂੰ ਜੇਲ੍ਹ ‘ਚ ਡੱਕਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਆਪਣਾ ਘੋੜਾ ਮੋੜ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਜਾਂਚ ਲਈ ਗਠਿਤ ਕੀਤੀ ਵਿੱਚ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਸੁਖਬੀਰ ਨੂੰ 30 ਅਗਸਤ ਨੂੰ ਸਵੇਰੇ 10.30 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਸ ਤੋਂ 2015 ਦੀ ਗੋਲੀ ਕਾਂਡ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਦੱਸ ਦੇਈਏ ਕਿ ਸਾਲ 2015 ‘ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

ਕੋਟਕਪੂਰਾ ‘ਚ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਗੋਲੀਬਾਰੀ ਦੇ ਸਮੇਂ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ। ਗ੍ਰਹਿ ਵਿਭਾਗ ਵੀ ਉਸ ਦੇ ਨਾਲ ਸੀ। ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਤੋਂ ਇਸ ਬਾਰੇ ਪੁੱਛਗਿੱਛ ਹੋ ਚੁੱਕੀ ਹੈ।

error: Content is protected !!