‘ਆਪ’ ਸਰਕਾਰ ਨੇ ਹੁਣ ਕਾਂਗਰਸ ਤੋਂ ਬਾਅਦ ਅਕਾਲੀ ਦਲ ਨੂੰ ਪਾਇਆ ਘੇਰਾ, ਸੁਖਬੀਰ ਬਾਦਲ ਦੇ ਘਪਲੇ ਦੇ ਦੋਸ਼ਾਂ ਤੋਂ ਬਾਅਦ ਮੰਤਰੀ ਧਾਲੀਵਾਲ ਨੇ ਕਿਹਾ-ਹੁਣ ਤਿਆਰੀ ਕਰੋ ਬੇਅਦਬੀ ਤੇ ਕੋਟਕਪੁਰਾ ਮਾਮਲੇ ‘ਚ…

‘ਆਪ’ ਸਰਕਾਰ ਨੇ ਹੁਣ ਕਾਂਗਰਸ ਤੋਂ ਬਾਅਦ ਅਕਾਲੀ ਦਲ ਨੂੰ ਪਾਇਆ ਘੇਰਾ, ਸੁਖਬੀਰ ਬਾਦਲ ਦੇ ਘਪਲੇ ਦੇ ਦੋਸ਼ਾਂ ਤੋਂ ਬਾਅਦ ਮੰਤਰੀ ਧਾਲੀਵਾਲ ਨੇ ਕਿਹਾ-ਹੁਣ ਤਿਆਰੀ ਕਰੋ ਬੇਅਦਬੀ ਤੇ ਕੋਟਕਪੁਰਾ ਮਾਮਲੇ ‘ਚ…

ਚੰਡੀਗੜ੍ਹ (ਵੀਓਪੀ ਡੈਸਕ) ਕਾਂਗਰਸ ਦੀ ਫੌਜ ਖਿਲਾਫ ਮੋਰਚਾ ਫਤਹਿ ਕਰਨ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਖਿਲਾਫ ਵੀ ਮੋਰਚਾ ਖੋਲ੍ਹ ਲਿਆ ਹੈ ਅਤੇ ਇਸ ਸਬੰਧੀ ਉਹਨਾਂ ਨੇ ਕੱਲ੍ਹ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿੱਟ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਇਸ ਮਾਮਲੇ ਵਿਚ 30 ਅਗਸਤ ਨੂੰ ਸਵੇਰੇ 10.30 ਵਜੇ ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਜਾਂਚ ਚੰਡੀਗੜ੍ਹ ਦੇ ਸੈਕਟਰ-32 ‘ਚ ਹੋਵੇਗੀ।

ਇਸ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕੱਲ੍ਹ ਪ੍ਰੈੱਸ ਕਾਨਫਰੰਸ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਮੋਰਚਾ ਖੋਲ੍ਹਦੇ ਹੋਏ 500 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਲਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਬਕਾਰੀ ਨੀਤੀ ਤਹਿਤ ਸਰਕਾਰੀ ਖਜਾਨੇ ਨੂੰ ਚੂਨਾ ਲਾਇਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਵੀਂ ਆਬਕਾਰੀ ਨੀਤੀ ਬਣਾ ਕੇ ਕਰੀਬ 500 ਕਰੋੜ ਰੁਪਏ ਦਾ ਸ਼ਰਾਬ ਘੁਟਾਲਾ ਕੀਤਾ ਹੈ। ਉਹਨਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ ਦੋ ਥੋਕ ਵਿਕਰੇਤਾ ਬਣਾਏ ਹਨ ਅਤੇ ਉਹਨਾਂ ਦਾ ਕਮਿਸ਼ਨ ਵੀ 5 ਫੀਸਦੀ ਤੋਂ ਵਧਾ ਕੇ 10 ਫੀਸਦੀ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਅਤੇ ਸਿਫਾਰਿਸ਼ ਕਰਨਗੇ ਕਿ ਇਸ ਮਾਮਲੇ ਦੀ ਜਾਂਚ ਹੋਵੇ ਅਤੇ ਇਸ ਸਬੰਧੀ ਉਹਨਾਂ ਦਾ ਪਾਰਟੀ ਸੀਬੀਆਈ ਅਤੇ ਈਡੀ ਨੂੰ ਵੀ ਸ਼ਿਕਾਇਤ ਦੇਵੇਗੀ।

ਇਸ ਸਭ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਢੇ 7 ਸਾਲ ਪਹਿਲਾਂ ਬੇਅਦਬੀ ਅਤੇ ਗੋਲੀਬਾਰੀ ਦੇ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ। ਬੜੇ ਦੁੱਖ ਦੀ ਗੱਲ ਹੈ ਕਿ ਜਿਸ ਪਾਰਟੀ ਨੇ ਇਤਿਹਾਸ ਦੌਰਾਨ ਸਿੱਖ ਧਰਮ ਦੇ ਪੰਥ ਅਤੇ ਇਤਿਹਾਸ ਦੇ ਨਾਮ ‘ਤੇ ਵੋਟਾਂ ਲਈਆਂ ਹਨ। ਜਿਨ੍ਹਾਂ ਦੀ ਸਾਰੀ ਸਿਆਸਤ ਸ਼੍ਰੋਮਣੀ ਕਮੇਟੀ ਤੋਂ ਚੱਲਦੀ ਹੈ, ਉਨ੍ਹਾਂ ਰਾਹੀਂ ਹੀ ਤੋੜ-ਫੋੜ ਕਰਵਾਈ ਗਈ। ਉਨ੍ਹਾਂ ਦੀ ਸਰਕਾਰ ਦੇ ਢਾਈ ਸਾਲ ਰਹਿ ਗਏ, ਫਿਰ ਵੀ ਕੋਈ ਕਾਰਵਾਈ ਨਹੀਂ ਹੋਈ। ਉਸ ਸਮੇਂ ਬੇਅਦਬੀ ਕਰਨ ਵਾਲੇ ਅਤੇ ਗੋਲੀਆਂ ਚਲਾਉਣ ਵਾਲੇ ਫੜੇ ਜਾ ਸਕਦੇ ਸਨ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਖਿਲਾਫ ਸੰਮਨ ਤਾਂ ਸਿਰਫ ਸ਼ੁਰੂਆਤ ਹੈ। ਬੇਅਦਬੀ ਅਤੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।

error: Content is protected !!