ਸੰਮਨ ਭੇਜਣ ਦੀ ਕੀ ਲੋੜ ਸੀ, ਚੁੱਕ ਕੇ ਹੀ ਲੈ ਆਉਣਾ ਸੀ, ਸਬੂਤ ਤਾਂ ਸਾਰੇ ਹੈਗੇ ਹੀ ਆ; ਕੁੰਵਰ ਵਿਜੈ ਪ੍ਰਤਾਪ ਨੇ ਸੁਖਬੀਰ ਬਾਦਲ ਤੇ ਮਜੀਠੀਆ ਬਾਰੇ ਖੋਲ੍ਹੇ ਭੇਦ…

ਸੰਮਨ ਭੇਜਣ ਦੀ ਕੀ ਲੋੜ ਸੀ, ਚੁੱਕ ਕੇ ਹੀ ਲੈ ਆਉਣਾ ਸੀ; ਕੁੰਵਰ ਵਿਜੈ ਪ੍ਰਤਾਪ ਨੇ ਸੁਖਬੀਰ ਬਾਦਲ ਤੇ ਮਜੀਠੀਆ ਬਾਰੇ ਖੋਲ੍ਹੇ ਭੇਦ…

ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨੀਂ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸਿੱਟ ਸਾਹਮਣੇ ਪੇਸ਼ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਸੰਮਨ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਤੰਜ਼ ਕੱਸਦੇ ਹੋਏ ਕਿਹਾ ਹੈ ਕਿ ਸੰਮਨ ਭੇਜਣ ਦੀ ਕੀ ਲੋੜ ਸੀ ਸੁਖਬੀਰ ਬਾਦਲ ਨੂੰ ਤਾਂ ਸਿੱਧਾ ਹੀ ਗ੍ਰਿਫਤਾਰ ਕਰ ਲੈਣਾ ਚਾਹੀਦਾ ਸੀ। ਉਹਨਾਂ ਨੇ ਕਿਹਾ ਕਿ ਜਿਸ ਦੇ ਖਿਲਾਫ ਇੰਨੇ ਸਬੂਤ ਹੋਣ ਉਸ ਨੂੰ ਸੰਮਨ ਭੇਜਣ ਦੀ ਕੋਈ ਲੋੜ ਨਹੀਂ ਹੈ, ਉਸ ਨੂੰ ਤਾਂ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ।

ਉਹਨਾਂ ਨੇ ਕਿਹਾ ਕਿ ਜੇਕਰ ਕੋਈ ਅਜਿਹੇ ਮਾਮਲੇ ਵਿਚ ਸ਼ਾਮਲ ਹੈ ਤਾਂ ਉਸ ਦੀ ਸਿੱਧੀ ਹੀ ਗ੍ਰਿਫਤਾਰੀ ਹੋ ਜਾਣੀ ਚਾਹੀਦੀ ਹੈ ਪਰ ਅਜਿਹਾ ਹੁੰਦਾ ਨਹੀਂ ਹੈ। ਉਹਨਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਵੀ ਇਸ ਕਾਰਨ ਹੀ ਜ਼ਮਾਨਤ ਲੈਣ ਵਿਚ ਸਫਲ ਰਿਹਾ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਅਫਸਰ ਨਾ ਬਣਨ ਸਗੋਂ ਲੋਕਾਂ ਦੇ ਸੇਵਕ ਹੀ ਬਣੇ ਰਹਿਣ। ਆਪ ਵਿਧਾਇਕ ਨੇ ਕਿਹਾ ਕਿ ਸੁਖਬੀਰ ਬਾਦਲ ਸਮੇਤ ਉਨ੍ਹਾਂ ਸਾਰੇ ਲੋਕਾਂ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ, ਜਿਹੜੇ ਕੋਟਕਪੂਰਾ ਗੋਲੀਕਾਂਡ ਵਿੱਚ ਸ਼ਾਮਲ ਹਨ।

ਦੱਸ ਦੇਈਏ ਕਿ ਵੀਰਵਾਰ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ 30 ਅਗਸਤ ਨੂੰ ਸਵੇਰੇ 10.30 ਵਜੇ ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਚੰਡੀਗੜ੍ਹ ਦੇ ਸੈਕਟਰ 32 ‘ਚ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਦਿਨ ਮੈਨੂੰ ਕੋਈ ਇਸ ਸਬੰਧੀ ਕਿਸੇ ਗੱਲ ਬਾਰੇ ਪੁੱਛੇਗਾ ਤਾਂ ਮੈਂ ਖੁਦ ਹੀ ਸੋਸ਼ਲ ਮੀਡੀਆ *ਤੇ ਲਾਈਵ ਹੋ ਕੇ ਦੱਸਾਂਗਾ।

error: Content is protected !!