ਭੋਗਪੁਰ ‘ਚ ਜੀਤਾ ਡੌਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋ ਜ਼ਿਲ੍ਹਿਆਂ ਦੀ ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ…

ਭੋਗਪੁਰ ‘ਚ ਜੀਤਾ ਡੌਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋ ਜ਼ਿਲ੍ਹਿਆਂ ਦੀ ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ…

ਭੋਗਪੁਰ (ਵੀਓਪੀ ਬਿਊਰੋ) ਜਲੰਧਰ ਜ਼ਿਲ੍ਹੇ ਦੇ ਹਲਕਾ ਭੋਗਪੁਰ ਤੋਂ ਇਕ ਬੇਹੱਦ ਮਾੜੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਉਰਫ਼ ਜੀਤਾ ਡੌਨ ਪੁੱਤਰ  ਵਿਸਾਖਾ ਸਿੰਘ ਵਾਸੀ ਵਾਰਡ ਨੰਬਰ 11 ਭੋਗਪੁਰ ਵਜੋਂ ਹੋਈ ਹੈ। ਉਕਤ ਨੌਜਵਾਨ ਦਾ ਨਜ਼ਦੀਕੀ ਪਿੰਡ ਕਾਲੂਬਾਹਰ ਥਾਣਾ ਬੁਲ੍ਹੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਸ਼ਰੇਆਮ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਹੀ ਇਕ ਨੌਜਵਾਨ ਸੂਰਜ ਰਾਣਾ ਪੁੱਤਰ ਸੱਤਪਾਲ ਰਾਣਾ ਨੇ ਆਪਣੇ ਕੁਝ ਸਾਥੀਆਂ ਨਾਲ ਮਨਜੀਤ ਸਿੰਘ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਇਸ ਦੌਰਾਨ ਮਨਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮਨਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਜੌਹਲ ਹਸਪਤਾਲ ਭੋਗਪੁਰ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫ਼ਰ ਕਰ ਦਿੱਤਾ। ਬੁਰੀ ਤਰ੍ਹਾਂ ਜ਼ਖ਼ਮੀ ਮਨਜੀਤ ਸਿੰਘ ਦਾ ਖੱਬਾ ਗੁੱਟ ਵੱਢਿਆ ਗਿਆ ਅਤੇ ਬਹੁਤ ਜ਼ਿਆਦਾ ਖ਼ੂਨ ਵਹਿ ਜਾਣ ਕਾਰਨ ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਵੱਲੋਂ ਮਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਕੀਤਾ ਗਿਆ।

ਇਸ ਦੀ ਸੂਚਨਾ ਭੋਗਪੁਰ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਵਾਰਦਾਤ ਕਾਰਨ ਹੁਸ਼ਿਆਰਪੁਰ ਅਤੇ ਜਲੰਧਰ ਦੋ ਜ਼ਿਲ੍ਹਿਆਂ ਦੀ ਪੁਲਸ ਨੂੰ ਹੱਥਾ ਪੈਰਾਂ ਦੀ ਪਈ ਹੋਈ ਹੈ। ਇਸ ਘਟਨਾ ਕਾਰਨ ਇਲਾਕੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

error: Content is protected !!