ਸੁਖਬੀਰ ਬਾਦਲ ਨੂੰ ਸੰਮਨ ਭੇਜਣ ‘ਤੇ ਜਥੇਦਾਰ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਵਧਾਈ, ਕਿਹਾ ਹੁਣ ਖੁਦ ਹੀ ਸੁਖਬੀਰ ਬਾਦਲ ਪਾਰਟੀ ਛੱਡ ਦੇਣ ਨਹੀਂ ਤਾਂ…

ਸੁਖਬੀਰ ਬਾਦਲ ਨੂੰ ਸੰਮਨ ਭੇਜਣ ‘ਤੇ ਜਥੇਦਾਰ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਵਧਾਈ, ਕਿਹਾ ਹੁਣ ਖੁਦ ਹੀ ਸੁਖਬੀਰ ਬਾਦਲ ਪਾਰਟੀ ਛੱਡ ਦੇਣ ਨਹੀਂ ਤਾਂ…

ਪਟਿਆਲਾ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਧਾਈ ਜੋ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਤਲਬ ਕੀਤਾ ਹੈ। ਇਹ ਵਿਚਾਰ ਹਰਿਆਣਾ ਤੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਗੁਰਮਤਿ ਅਕੈਡਮੀ ਬਾਰਨ ਪਟਿਆਲਾ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਕੀਤੇ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੀ ਮੌਜੂਦ ਸਨ।

ਇਸ ਦੌਰਾਨ ਹਰਿਆਣਾ ਤੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਅੱਜ ਵੀ ਜੇਲ੍ਹਾਂ ਵਿੱਚ ਬੰਦ ਨੇ ਜਦੋਂਕਿ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ ਤਾਂ ਰਿਹਾਅ ਹੋਏ ਅਤੇ ਕਈ ਹੋਰ ਅਪਰਾਧਿਕ ਮਾਮਲਿਆਂ ਵਿੱਚ ਸਜ਼ਾਵਾਂ ਕੱਟ ਰਹੇ ਕੈਦੀ ਵੀ ਰਿਹਾਅ ਹੋਏ ਪਰ ਬੰਦੀ ਸਿੰਘਾਂ ਦੀ ਰਿਹਾਈ ਉਤੇ ਸਿਰਫ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਜਲਦ ਮਿਲਣਗੇ।

ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਬਾਦਲ ਪਰਿਵਾਰ ਦਾ ਪੱਲਾ ਛੱਡ ਕੇ ਪੰਥ ਦੀ ਰਹਿਨੁਮਾਈ ਕਰ ਕੇ ਧਰਮ ਦਾ ਪ੍ਰਚਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜ ਦੌਰਾਨ ਪੰਥ ਦੀ ਰਾਖੀ ਨਹੀਂ ਕੀਤੀ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਕਲਿਆਣ ਵਿਖੇ ਜੋ ਸਰੂਪ ਚੋਰੀ ਹੋਏ ਸੀ, ਉਸ ਦਾ ਇਨਸਾਫ਼ ਵੀ ਅਜੇ ਤੱਕ ਲੋਕਾਂ ਨੂੰ ਨਹੀਂ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਕਾਂਡ ਵਿਚ ਸਿੱਟ ਬਣਾਈ ਗਈ ਸੀ, ਉਸ ਸਿਟ ਨੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਅਤੇ ਹੁਣ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ਉਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਸੁਰਜੀਤ ਹੋ ਸਕੇ।

error: Content is protected !!