ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਡੇਢ ਕਿਲੋ ਹੈਰੋਇਨ, ਅਸਲੇ ਤੇ 9 ਲੱਖ ਰੁਪਏ ਸਣੇ ਆਏ ਅੜਿੱਕੇ…

ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਡੇਢ ਕਿਲੋ ਹੈਰੋਇਨ, ਅਸਲੇ ਤੇ 9 ਲੱਖ ਰੁਪਏ ਸਣੇ ਆਏ ਅੜਿੱਕੇ…

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਵਿਚ ਅੱਤ ਚੁੱਕ ਰਹੇ ਗੈਂਗਸਟਰਾਂ ਖਿਲਾਫ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰੇ ਉੱਪਰ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਐਂਟੀ ਗੈਂਗਸਟਰ ਮੁਹਿੰਮ ਤਹਿਤ ਹੀ ਅੰਮ੍ਰਿਤਸਰ ਤੋਂ ਇਸ ਸਮੇਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਡੇਢ ਕਿਲੋ ਹੈਰੋਇਨ, ਨਸ਼ੀਲੇ ਪਦਾਰਥ, 5 ਪਿਸਤੌਲ ਤੇ 9 ਲੱਖ ਰੁਪਏ ਸਣੇ 6 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ।

ਉਕਤ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧ ਰੱਖਦੇ ਹਨ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਹਨਾਂ ਨੂੰ ਅੰਮ੍ਰਿਤਸਰ ਜਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਇਹਨਾਂ ਗੈਂਗਸਟਰਾਂ ਖਿਲਾਫ ਪਹਿਲਾਂ ਵੀ ਕਤਲ ਸਣੇ ਹੋਰ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਹਨ। ਐੱਸਐੱਸਪੀ ਸਵਪਨ ਸ਼ਰਮਾ ਕੁਝ ਸਮੇਂ ਬਾਅਦ ਇਸ ਬਾਰੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਹਥਿਆਰਾਂ ਦੇ ਜ਼ੋਰ ’ਤੇ ਲੁੱਟ-ਖੋਹ ਦੀਆਂ ਤਿੰਨ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

error: Content is protected !!