ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਲਈ ਕੀਤੀ ਇਹ ਮੰਗ…

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਲਈ ਕੀਤੀ ਇਹ ਮੰਗ…

ਦਿੱਲੀ (ਵੀਓਪੀ ਬਿਊਰੋ) ਪੰਜਾਬ ਦੀ ਸੱਤਾ ਭੋਗ ਰਹੇ ਰਾਜੇ ਨੂੰ ਕੁਰਸੀ ਤੋਂ ਇਕਦਮ ਲਾਹ ਦਿੱਤਾ ਜਾਵੇਗਾ, ਕਿਸੇ ਨੇ ਸੋਚਿਆ ਵੀ ਨਹੀਂ ਸੀ। ਅਜਿਹਾ ਹਾਲ ਜਦ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਇਆ ਤਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਦੇ ਨਾਲ ਹੱਥ ਮਿਲਾ ਲਿਆ ਅਤੇ ਆਪਣੀ ਇਕ ਵੱਖਰੀ ਪਾਰਟੀ ਬਣਾ ਲਈ ਅਤੇ ਉਸ ਦਾ ਨਾਂ ਰੱਖ ਲਿਆ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦੇ ਨਾਲ ਮਿਲ ਕੇ ਪੰਜਾਬ ਦੀ ਸੱਤਾ ਹਾਸਲ ਕਰਨ ਦਾ ਸੁਪਨਾ ਦੇਖਿਆ ਪਰ ਸੁਪਨਾ ਬੁਰੀ ਤਰਹਾਂ ਨਾਲ ਟੁੱਟ ਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੀ ਖੁਦ ਦੀ ਸੀਟ ਵੀ ਨਹੀਂ ਬਚਾ ਸਕੇ ਅਤੇ ਉਨਹਾਂ ਨੂੰ ਸ਼ਰਮਸਾਰ ਹਾਰ ਦਾ ਸਾਹਮਣਾ ਕਰਨ ਪਿਆ।

ਅਜਿਹੇ ਵੀ ਉਹਨਾਂ ਨੂੰ ਭਾਜਪਾ ਵੱਲੋਂ ਉਪ-ਰਾਸ਼ਟਰਪਤੀ ਦੇ ਉਮੀਦਵਾਰ ਵਜੋਂ ਵੀ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਇੱਥੇ ਵੀ ਉਹਨਾਂ ਦਾ ਦਾਲ ਨਾ ਗਲੀ। ਇੰਗਲੈਂਡ ਤੋਂ ਪਿੱਠ ਦੀ ਸਰਜਰੀ ਕਰਵਾ ਕੇ ਕਾਫੀ ਲੰਬੇ ਸਮੇਂ ਬਾਅਦ ਭਾਰਤ ਵਾਪਸ ਆ ਕੇ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਨਾਲ ਉਹਨਾਂ ਦਾ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਫੋਟੋ ਟਵਿਟਰ ‘ਤੇ ਸ਼ੇਅਰ ਕੀਤੀ ਹੈ। ਕੈਪਟਨ ਨੇ ਲਿਖਿਆ- ਪੀਐੱਮ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ। ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੀ ਸੁਰੱਖਿਆ ਦੇ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ। ਇਹ ਸਾਡੇ ਦੋਵਾਂ ਲਈ ਸਭ ਤੋਂ ਮਹੱਤਵਪੂਰਨ ਰਿਹਾ ਹੈ।

error: Content is protected !!