ਡੀਸੀ ਦਫਤਰ ਅੱਗੇ ਲਾਇਆ ਸੀ ਧਰਨਾ ਤਾਂ ਕਿਸਾਨ ਨੇ ਜ਼ਹਿਰ ਨਿਗਲ ਕੇ ਦੇ ਦਿੱਤੀ ਜਾਨ, ਡਰੱਸ ਕੇਸ ‘ਚ ਫਸੇ ਭੋਲਾ ਨਾਲ ਜੁੜੇ ਮਾਮਲੇ ਦੇ ਤਾਰ…

ਡੀਸੀ ਦਫਤਰ ਅੱਗੇ ਲਾਇਆ ਸੀ ਧਰਨਾ ਤਾਂ ਕਿਸਾਨ ਨੇ ਜ਼ਹਿਰ ਨਿਗਲ ਕੇ ਦੇ ਦਿੱਤੀ ਜਾਨ, ਡਰੱਸ ਕੇਸ ‘ਚ ਫਸੇ ਭੋਲਾ ਨਾਲ ਜੁੜੇ ਮਾਮਲੇ ਦੇ ਤਾਰ…

ਮੁਕਤਸਰ ਸਾਹਿਬ (ਵੀਓਪੀ ਬਿਊਰੋ) ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਡੀਸੀ ਦਫਤਰ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਵਿੱਚੋਂ ਜਦ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਤਾਂ ਸਾਰੇ ਪਾਸੇ ਹੰਗਾਮਾ ਮਚ ਗਿਆ। ਦਰਅਸਲ ਜਦ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 24 ਅਗਸਤ ਤੋਂ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕੀਤਾ ਗਿਆ। ਤਾਂ ਇਸ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਉਸ ਨੂੰ ਇਲਾਜ ਲਈ ਫ਼ਰੀਦਕੋਟ ਮੈਡੀਕਲ ਕਾਲਜ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਮੁਤਾਬਕ ਤਾਂ ਇਹ ਹੀ ਗੱਲ ਨਿਕਲ ਕੇ ਸਾਹਮਣੇ ਆਈ ਹੈ ਕਿ ਉਕਤ ਕਿਸਾਨ ਨੇ ਡਰੱਗ ਮਾਮਲੇ ਨਾਲ ਜੁੜੇ ਜਗਦੀਸ਼ ਭੋਲਾ ਦੇ ਪਰਿਵਾਰ ਦੇ ਪੈਸੇ ਦੇਣੇ ਸਨ ਅਤੇ ਕਾਫੀ ਪੈਸੇ ਵਾਪਸ ਕਰ ਦਿੱਤੇ ਸਨ ਪਰ ਹੋਰ ਪੈਸਿਆਂ ਲਈ ਉਸ ‘ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਉਸ ਦੀ ਜ਼ਮੀਨ ਦੀ ਕੁਰਕੀ ਤੱਕ ਦੀ ਗੱਲ ਹੋ ਰਹੀ ਸੀ। ਇਸ ਗੱਲ ਤੋਂ ਹੀ ਪਰੇਸ਼ਾਨ ਹੋ ਕੇ ਉਸ ਨੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜੀ ਕਰਦੇ ਹੋਏ ਕਿਹਾ ਕਿ ਸਰਕਾਰ ਤਾਂ ਇਹ ਹੀ ਚਾਹੁੰਦੀ ਹੈ ਕਿ ਧਰਨੇ ਪਰ ਬੈਠੇ ਹੀ ਕਿਸਾਨ ਮਰ ਜਾਣ ਅਤੇ ਉਹਨਾਂ ਨੂੰ ਕੋਈ ਸਮੱਸਿਆ ਹੱਲ ਨਾ ਕਰਨੀ ਪਵੇ।

error: Content is protected !!