ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਅਜ਼ਰਬੈਜਾਨ ਤੋਂ ਗ੍ਰਿਫਤਾਰ, ਅਨਮੋਲ ਬਿਸ਼ਨੋਈ ਕੈਨੇਡਾ ਤੋਂ ਕੀਨੀਆ ਭੱਜਿਆ, ਫਰਜੀ ਪਾਸਪੋਰਟ ਬਣਾ ਕੇ ਨਿਕਲੇ ਸਨ ਭਾਰਤ ‘ਚੋਂ…

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਅਜ਼ਰਬੈਜਾਨ ਤੋਂ ਗ੍ਰਿਫਤਾਰ, ਅਨਮੋਲ ਬਿਸ਼ਨੋਈ ਕੈਨੇਡਾ ਤੋਂ ਕੀਨੀਆ ਭੱਜਿਆ, ਫਰਜੀ ਪਾਸਪੋਰਟ ਬਣਾ ਕੇ ਨਿਕਲੇ ਸਨ ਭਾਰਤ ‘ਚੋਂ…

ਵੀਓਪੀ ਬਿਊਰੋ – ਪੰਜਾਬ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਸ਼ਾਮਲ ਸਚਿਨ ਥਾਪਨ ਨੂੰ ਅਜ਼ਰਬੈਜਾਨ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਕਤ ਗੈਂਗਸਟਰ ਪਹਿਲਾਂ ਫਰਜੀ ਪਾਸਪੋਰਟ ਬਣਾ ਕੇ ਭਾਰਤ ਤੋਂ ਬਾਹਰ ਨਿਕਲ ਗਿਆ ਸੀ। ਸਚਿਨ ਥਾਪਨ ਦੇ ਨਾਲ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀ ਭਾਰਤ ਛੱਡ ਕੇ ਫਰਾਰ ਹੋ ਗਿਆ ਸੀ। ਹੁਣ ਖਬਰ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਦੀ ਅਜ਼ਰਬੈਜਾਨ ਵਿੱਚ ਗ੍ਰਿਫਤਾਰੀ ਤੋਂ ਬਾਅਦ ਅਨਮੋਲ ਵੀ ਕੈਨੇਡਾ ਛੱਡ ਕੇ ਕੀਨੀਆ ਭੱਜ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਦੀ ਸਹਾਇਤਾ ਦੇ ਨਾਲ ਸਚਿਨ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਸਚਿਨ ਬਿਸ਼ਨੋਈ ਨੇ 2 ਜੂਨ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸਿੱਧੂ ਮੂਸੇਵਾਲਾ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਵੀਡੀਓ ਸੰਦੇਸ਼ ਵਿੱਚ ਆਵਾਜ਼ ਦੀ ਪੁਸ਼ਟੀ ਕੀਤੀ ਸੀ ਕਿ ਇਹ ਸਚਿਨ ਬਿਸ਼ਨੋਈ ਹੈ। ਬਾਅਦ ‘ਚ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਕਿਵੇਂ ਸਚਿਨ ਨੇ ਸੰਗਮ ਵਿਹਾਰ ਦੇ ਪਤੇ ‘ਤੇ ਬਣਿਆ ਜਾਅਲੀ ਪਾਸਪੋਰਟ ਬਣਾਇਆ ਅਤੇ ਅਜ਼ਰਬਾਈਜਾਨ ਭੱਜਣ ‘ਚ ਕਾਮਯਾਬ ਹੋ ਗਿਆ। ਦਿੱਲੀ ਅਤੇ ਪੰਜਾਬ ਪੁਲਿਸ ਨੇ ਸਚਿਨ ਬਿਸ਼ਨੋਈ ਬਾਰੇ ਅਜ਼ਰਬਾਈਜਾਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ। ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲੇ ਨੇ ਸਚਿਨ ਦੀ ਅਜ਼ਰਬਾਈਜਾਨ ਤੋਂ ਭਾਰਤ ਹਵਾਲਗੀ ਲਈ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ ਨੂੰ ਭੇਜੇ ਪੱਤਰ ਵਿੱਚ ਵਿਦੇਸ਼ ਮੰਤਰਾਲੇ ਨੇ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਮੁਲਜ਼ਮ ਦੇ ਅਪਰਾਧਿਕ ਇਤਿਹਾਸ, ਗ੍ਰਿਫ਼ਤਾਰੀ ਵਾਰੰਟ ਅਤੇ ਮੂਸੇਵਾਲਾ ਕਤਲ ਕੇਸ ਵਿੱਚ ਉਸ ਦੀ ਭੂਮਿਕਾ ਬਾਰੇ ਸਾਰੇ ਵੇਰਵੇ ਮੰਗੇ ਹਨ।

ਦੂਜੇ ਪਾਸੇਸ ਉਕਤ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿਚ ਸ਼ਾਮਲ ਅਨਮੋਲ ਅਤੇ ਸਚਿਨ ਨੇਪਾਲ ਦੇ ਰਸਤੇ ਅਜ਼ਰਬੈਜਾਨ ਗਏ ਸਨ। ਇਸ ਤੋਂ ਬਾਅਦ ਅਨਮੋਲ ਕੈਨੇਡਾ ਚਲਾ ਗਿਆ ਪਰ ਸਚਿਨ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਅਨਮੋਲ ਕੈਨੇਡਾ ਤੋਂ ਕੀਨੀਆ ਭੱਜ ਗਿਆ। ਸਚਿਨ ਥਾਪਨ ਅਤੇ ਅਨਮੋਲ, ਲਾਰੈਂਸ ਅਤੇ ਗੋਲਡੀ ਬਰਾੜ ਦੇ ਨਾਲ-ਨਾਲ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਵੀ ਹਨ। ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਲਾਰੈਂਸ ਨੇ ਉਸ ਨੂੰ ਜਾਅਲੀ ਪਾਸਪੋਰਟ ਬਣਵਾ ਕੇ ਬਾਹਰ ਭੇਜ ਦਿੱਤਾ।

error: Content is protected !!