ਸਿੱਟ ਦੇ ਸੰਮਨ ਨੂੰ ਸੁਖਬੀਰ ਬਾਦਲ ਨੇ ਦਿਖਾਇਆ ਠੇਂਗਾ;  ਪੁੱਛਗਿੱਛ ਲਈ ਨਹੀਂ ਹੋਏ ਪੇਸ਼…

ਸਿੱਟ ਦੇ ਸੰਮਨ ਨੂੰ ਸੁਖਬੀਰ ਬਾਦਲ ਦਾ ਠੇਂਗਾ;  ਪੁੱਛਗਿੱਛ ਲਈ ਨਹੀਂ ਹੋਏ ਪੇਸ਼…

ਚੰਡੀਗੜ੍ਹ (ਵੀਓਪੀ ਬਿਊਰੋ) ਕੋਟਕਪੁਰਾ ਗੋਲ਼ੀਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਗੇ ਪੇਸ਼ ਹੋਣ ਲਈ ਸੰਮਨ ਭੇਜਣ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜਾਣਾ ਜ਼ਰੂਰੀ ਨਹੀਂ ਸਮਝਿਆ। ਪਿਛਲੇ ਦਿਨੀਂ ਸਿੱਟ ਨੇ ਸੰਮਨ ਜਾਰੀ ਕਰ ਕੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਦੇ ਲਈ ਬੁਲਾਇਆ ਸੀ। ਅੱਜ 30 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਸਿੱਟ ਨੇ ਸੁਖਬੀਰ ਬਾਦਲ ਦੀ ਪੇਸ਼ੀ ਰੱਖੀ ਸੀ ਪਰ ਸੁਖਬੀਰ ਬਾਦਲ ਸਿੱਟ ਅੱਗੇ ਪੇਸ਼ ਨਹੀਂ ਹੋਏ।

ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ ਵਿੱਚ ਸੁਖਬੀਰ ਬਾਦਲ ਦਾ ਐਸਆਈਟੀ ਸਾਹਮਣੇ ਪੇਸ਼ ਹੋਣਾ ਕੋਈ ਮਾਇਨੇ ਨਹੀਂ ਰੱਖਦਾ। ਇਸ ਦੌਰਾਨ ਸੁਖਬੀਰ ਬਾਦਲ ਚੰਡੀਗੜ੍ਹ ਆਉਣ ਦੀ ਬਜਾਏ ਜ਼ੀਰਾ ਕੋਰਟ ਵਿੱਚ ਪੇਸ਼ ਹੋ ਰਹੇ ਹਨ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਜਦੋਂ ਇਹ ਗੋਲੀਬਾਰੀ ਹੋਈ ਤਾਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

error: Content is protected !!