ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ‘ਚ ਸੁਖਬੀਰ ਬਾਦਲ ਦੀ ਪੇਸ਼ੀ ਅੱਜ; ਅਕਾਲੀ ਦਲ ਨੇ ਕਿਹਾ ਜੇਕਰ ਕੋਈ ਸੰਮਨ ਹੀ ਨਹੀਂ ਮਿਲਿਆ ਤਾਂ ਕਿਉਂ ਜਾਈਏ ਸਿੱਟ ਦੇ ਸਾਹਮਣੇ…

ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ‘ਚ ਸੁਖਬੀਰ ਬਾਦਲ ਦੀ ਪੇਸ਼ੀ ਅੱਜ; ਅਕਾਲੀ ਦਲ ਨੇ ਕਿਹਾ ਜੇਕਰ ਕੋਈ ਸੰਮਨ ਹੀ ਨਹੀਂ ਮਿਲਿਆ ਤਾਂ ਕਿਉਂ ਜਾਈਏ ਸਿੱਟ ਦੇ ਸਾਹਮਣੇ…


ਚੰਡੀਗੜ੍ਹ (ਵੀਓਪੀ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਰਹੇ ਸੁਖਬੀਰ ਬਾਦਲ ਦੇ ਕਾਰਜਕਾਲ ਦੌਰਾਨ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਗਠਿਤ ਸਿੱਟ ਨੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਅੱਜ ਬੁਲਾਇਆ ਹੈ। ਉਕਤ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੀਤੇ ਦਿਨੀਂ ਹੀ ਸੰਮਨ ਜਾਰੀ ਹੋਇਆ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਿੱਟ ਸਾਹਮਣੇ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ‘ਚ ਸਵਾਲਾਂ ਦੇ ਜਵਾਬ ਦੇਣ ਲਈ ਪੇਸ਼ ਹੁੰਦੇ ਹਨ ਕਿ ਨਹੀਂ ਇਹ ਖੁਦ ਇਕ ਸਵਾਲ ਪੈਦਾ ਬਣਿਆ ਹੋਇਆ ਹੈ।

ਅਜਿਹਾ ਇਸ ਲਈ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਸੁਖਬੀਰ ਬਾਦਲ ਨੂੰ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ‘ਚ ਸਿੱਟ ਦੇ ਸਾਹਮਣੇ ਪੇਸ਼ ਹੋ ਕੇ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਅਜੇ ਤਕ ਕੋਈ ਸੰਮਨ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ‘ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ। ਕੋਟਕਪੁਰਾ ਗੋਲੀ ਕਾਂਡ ਸਾਲ 2015 ਦੀ ਘਟਨਾ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾਈਆਂ ਗਈਆਂ।

ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਹ ਵੀ ਸਰਕਾਰ ਵਿੱਚ ਹਨ। ਅਜਿਹੀ ਗੋਲੀਬਾਰੀ ਸਰਕਾਰ ਦੀ ਸਲਾਹ ਤੋਂ ਬਿਨਾਂ ਨਹੀਂ ਹੋਣੀ ਸੀ। ਉਨ੍ਹਾਂ ਗੋਲੀ ਕਾਂਡ ਲਈ ਸੁਖਬੀਰ ਨੂੰ ਜ਼ਿੰਮੇਵਾਰ ਠਹਿਰਾਇਆ।

error: Content is protected !!