ਓਹ ਯਾਰ ਸਿੱਟ ਸਾਹਮਣੇ ਵੀ ਪੇਸ਼ ਹੋ ਜਾਵਾਂਗੇ, ਪਹਿਲਾਂ ‘ਝਾੜੂ’ ਵਾਲਿਆਂ ਤੋਂ 500 ਕਰੋੜ ਦਾ ਹਿਸਾਬ ਤਾਂ ਲੈ ਲਈਏ…!

ਓਹ ਸਿੱਟ ਸਾਹਮਣੇ ਵੀ ਪੇਸ਼ ਹੋ ਜਾਵਾਂਗੇ ਯਾਰ, ਪਹਿਲਾਂ ‘ਝਾੜੂ’ ਵਾਲਿਆਂ ਤੋਂ 500 ਕਰੋੜ ਦਾ ਹਿਸਾਬ ਤਾਂ ਲੈ ਲਈਏ…!

ਚੰਡੀਗੜ੍ਹ (ਵੀਓਪੀ ਬਿਊਰੋ) ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਆਗੂਆਂ ਖਿਲਾਫ ਸ਼ਿਕੰਜਾ ਕੱਸਣ ਤੋਂ ਬਾਅਦ ਜਦ ਤੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵੱਲ ਜਦ ਤੋਂ ਮੁਹਿੰਮ ਆਰੰਭੀ ਹੈ ਤਾਂ ਅੱਗੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਆਬਕਾਰੀ ਨੀਤੀ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ 500 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਲਾ ਕੇ ਆਪਣੀ ਲੱਤ ਉੱਪਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣ ਦਾ ਪ੍ਰੋਗਰਾਮ ਬਣਾ ਲਿਆ ਹੈ।

ਜਾਣਕਾਰੀ ਮਿਲੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ ਅਤੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਵਿਚ ਇਕ ਵਫਦ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣਗੇ। ਸ਼੍ਰੋਮਣੀ ਅਕਾਲੀ ਦਲ ਪੰਜਾਬ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਿਹਾ ਹੈ। ਅਕਾਲੀ ਦਲ ਦਾ ਦੋਸ਼ ਹੈ ਕਿ ‘ਆਪ’ ਨੇ ਇਸ ਨੀਤੀ ਨਾਲ 500 ਕਰੋੜ ਦਾ ਘਪਲਾ ਕੀਤਾ ਹੈ। ਸੀਬੀਆਈ ਦੇ ਘੇਰੇ ਵਿੱਚ ਆਈ ਦਿੱਲੀ ਆਬਕਾਰੀ ਨੀਤੀ ਨੂੰ ਪੰਜਾਬ ਵਿੱਚ ਵੀ ਲਾਗੂ ਕਰ ਦਿੱਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਨਵੀਂ ਨੀਤੀ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਇਆ ਹੈ।

ਦੂਜੇ ਪਾਸੇ ਕੋਟਕਪੁਰਾ ਗੋਲੀਕਾਂਡ ਮਾਮਲੇ ਪੰਜਾਬ ਸਰਕਾਰ ਵੱਲੋਂ ਗਠਿਤ ਸਿੱਟ ਅੱਗੇ ਪੇਸ਼ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰ ਕੇ ਪੁੱਛਗਿੱਛ ਲਈ ਚੰਡੀਗੜ੍ਹ ਵਿਖੇ 30 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸੁਖਬੀਰ ਬਾਦਲ ਇਸ ਦੌਰਾਨ ਪੇਸ਼ ਨਹੀਂ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਕਿਹਾ ਕਿ ਉਹਨਾਂ ਨੂੰ ਇਸ ਸਬੰਧੀ ਕੋਈ ਸੰਮਨ ਮਿਲਿਆ ਹੀ ਨਹੀਂ ਹੈ। ਅਜਿਹੇ ਵਿਚ ਸੋਸ਼ਲ ਮੀਡੀਆ ਉੱਪਰ ਵੀ ਕਈ ਤਰਹਾਂ ਦੇ ਮੀਮਸ ਬਣ ਰਹੇ, ਜਿਸ ਵਿਚ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਓਹ ਸਿੱਟ ਸਾਹਮਣੇ ਵੀ ਪੇਸ਼ ਹੋ ਜਾਵਾਂਗੇ ਯਾਰ, ਪਹਿਲਾਂ ‘ਝਾੜੂ’ ਵਾਲਿਆਂ ਤੋਂ 500 ਕਰੋੜ ਦਾ ਹਿਸਾਬ ਤਾਂ ਲੈ ਲਈਏ…!

error: Content is protected !!