ਗੈਂਗਸਟਰਾਂ ਦੀਆਂ ਧਮਕੀਆਂ ਤੋਂ ਡਰੇ ਜਾਂਚ ਅਧਿਕਾਰੀ ਨੇ ਛੱਡੀ ਸਿੱਧੂ ਮੂਸੇਵਾਲਾ ਕਤਲਕਾਂਡ ਕੇਸ ਦੀ ਜਾਂਚ, ਐੱਸਐੱਸਪੀ ਨੇ ਕਹੀ ਇਹ ਗੱਲ…

ਗੈਂਗਸਟਰਾਂ ਦੀਆਂ ਧਮਕੀਆਂ ਤੋਂ ਡਰੇ ਜਾਂਚ ਅਧਿਕਾਰੀ ਨੇ ਛੱਡੀ ਸਿੱਧੂ ਮੂਸੇਵਾਲਾ ਕਤਲਕਾਂਡ ਕੇਸ ਦੀ ਜਾਂਚ, ਐੱਸਐੱਸਪੀ ਨੇ ਕਹੀ ਇਹ ਗੱਲ…

ਮਾਨਸਾ (ਵੀਓਪੀ ਬਿਊਰੋ) ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਗੈਂਗਸਟਰ ਕਿਸੇ ਵੀ ਤਰਹਾਂ ਖੌਫ ਨਹੀਂ ਰੱਖ ਰਹੇ ਹਨ। ਇਸੇ ਤਰਹਾਂ ਦੀ ਹੀ ਹੋਰ ਜਾਣਕਾਰੀ ਮਿਲੀ ਹੈ ਕਿ ਜਿੱਥੇ ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ ਤੋਂ ਦੁਖੀ ਹੋ ਕੇ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਖੁਦ ਨੂੰ ਇਸ ਜਾਂਚ ਤੋਂ ਵੱਖ ਕਰ ਲਿਆ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਤਾਂ ਇਸ ਨੂੰ ਰੂਟੀਨ ਤਬਾਦਲਾ ਦੱਸਿਆ ਹੈ। ਇਸ ਸਾਰੀ ਘਟਨਾ ਤੋਂ ਬਾਅਦ ਤਾਂ ਇਹ ਹੀ ਦੇਖਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਦਾ ਖੌਫ ਪੁਲਿਸ ਪ੍ਰਸ਼ਾਸਨ ਵਿਚ ਵੀ ਹੈ।

ਤੁਹਾਨੂੰ ਦੱਸ ਦੇਇਏ ਕਿ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੇ ਸਨ। ਅੰਗਰੇਜ਼ ਸਿੰਘ ਥਾਣਾ ਸਿਟੀ ਮਾਨਸਾ ਦੇ ਐਸਐਚਓ ਸਨ। ਜਦ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤਾਂ ਉਹ ਇਹ ਹੀ ਇਲਾਕਾ ਸੀ ਅਤੇ ਇਸ ਕਾਰਨ ਉਹਨਾਂ ਬਤੌਰ ਜਾਂਚ ਅਧਿਕਾਰੀ ਲਾ ਦਿੱਤਾ ਗਿਆ। ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਉਹਨਾਂ ਨੂੰ ਕਾਫੀ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ।

ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲ਼ੋਂ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਪੁਲਿਸ ਥਾਣੇ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਜਿਸ ਦੀ ਅਗਵਾਈ ਆਈਜੀ ਜਸਕਰਨ ਸਿੰਘ ਕਰ ਰਹੇ ਹਨ। ਟੀਮ ਵਿੱਚ ਮਾਨਸਾ ਦੇ ਐਸਐਸਪੀ ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਚੌਹਾਨ ਵੀ ਸ਼ਾਮਲ ਹਨ। ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ ਡੀਐਸਪੀ ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ ਐਸਐਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

error: Content is protected !!