ਭੱਜ ਜਿੱਥੇ ਤਕ ਭੱਜਣਾ!…ਸੁਖਬੀਰ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਜਾਰੀ ਹੋਇਆ ਸੰਮਨ, ਇਸ ਤਰੀਕ ਨੂੰ ਹੋਣਾ ਪਵੇਗਾ ਪੇਸ਼…

ਭੱਜ ਜਿੱਥੇ ਤਕ ਭੱਜਣਾ!…   ਸੁਖਬੀਰ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਜਾਰੀ ਹੋਇਆ ਸੰਮਨ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਗਠਿਤ ਸਿੱਟ ਵੱਲੋਂ ਕੋਟਕਪੁਰਾ ਗੋਲ਼ੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਸੰਮਨ ਦੇ ਬਾਵਜੂਦ ਵੀ ਉਹ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਅਤੇ ਪਾਰਟੀ ਨੇ ਕਿਹਾ ਕਿ ਉਹਨਾਂ ਨੂੰ ਕੋਈ ਸੰਮਨ ਮਿਲਿਆ ਹੀ ਨਹੀਂ। ਇਸ ਦੌਰਾਨ ਜੋ ਹੁਣ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੁਖਬੀਰ ਬਾਦਲ ਨੂੰ ਇਕ ਹੋਰ ਸੰਮਨ ਜਾਰੀ ਹੋ ਚੁੱਕਾ ਹੈ। ਇਸ ਸੰਮਨ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ।

ਦਰਅਸਲ ਇਹ ਸੰਮਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਵਿੱਚ ਭੇਜਿਆ ਗਿਆ ਹੈ। ਉਕਤ ਮਾਮਲੇ ਵਿਚ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ ਤਲਬ ਕੀਤਾ ਹੈ। ਇੱਥੇ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਗੋਲੀਬਾਰੀ ਕੀਤੀ ਸੀ। ਸੁਖਬੀਰ ਬਾਦਲ ਉਸ ਸਮੇਂ ਉਪ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਸੀ। SIT ਜਾਣਨਾ ਚਾਹੁੰਦੀ ਹੈ ਕਿ ਬਹਿਬਲ ਕਲਾਂ ‘ਚ ਗੋਲੀਬਾਰੀ ਦੇ ਹੁਕਮ ਕਿਸ ਨੇ ਦਿੱਤੇ ਸਨ। ਇਸ ਤੋਂ ਪਹਿਲਾਂ ਸੁਖਬੀਰ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਤਲਬ ਕੀਤਾ ਜਾ ਚੁੱਕਾ ਹੈ।

ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਆਬਕਾਰੀ ਨੀਤੀ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ 500 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਲਾ ਕੇ ਆਪਣੀ ਲੱਤ ਉੱਪਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣ ਦਾ ਪ੍ਰੋਗਰਾਮ ਬਣਾ ਲਿਆ ਹੈ।

error: Content is protected !!