‘ਆਪ’ ਸਰਕਾਰ ਖਿਲਾਫ ਕਾਂਗਰਸੀ ਤੇ ਅਕਾਲੀ ਪਹੁੰਚੇ ਰਾਜਪਾਲ ਦੇ ਦੁਆਰ, ਪਰੇਸ਼ਾਨ ਹੋ ਕੇ ਕੀਤੀ ਇਹ ਮੰਗ…

‘ਆਪ’ ਸਰਕਾਰ ਖਿਲਾਫ ਕਾਂਗਰਸੀ ਤੇ ਅਕਾਲੀ ਪਹੁੰਚੇ ਰਾਜਪਾਲ ਦੇ ਦੁਆਰ, ਪਰੇਸ਼ਾਨ ਹੋ ਕੇ ਕੀਤੀ ਇਹ ਮੰਗ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਬ ਵਿਚ ਸਿਆਸਤ ਇਕ ਨਵੇਂ ਹੀ ਸਿਖਰ ਉੱਪਰ ਹੈ ਅਤੇ ਇਸ ਦਾ ਕਾਰਨ ਹੈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਸੱਤਾ ਹਾਸਲ ਕਰਨ ਤੋਂ ਬਾਅਦ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੱਕ ਵਿਚ ਕੀਤਾ ਦਮ। ਪਰ ਹੁਣ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਘੇਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ ਅਤੇ ਇਸ ਸਬੰਧੀ ਉਹਨਾਂ ਨੇ ਵਾਰੀ-ਵਾਰੀ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲ ਕੇ ਪੰਜਾਬ ਸਰਕਾਰ ਲਈ ਮੁਸ਼ਕਲਾਂ ਖੜੀਆਂ ਕਰ ਦਿੱਤੀਆਂ ਹਨ। ਇਸ ਦੌਰਾਨ ਵਿਰੋਧੀ ਸਿਆਸੀ ਪਾਰਟੀਆਂ ਖੁਦ ਨੂੰ ਕਿਸੇ ਨਾ ਕਿਸੇ ਤਰਹਾਂ ਮਜ਼ਬੂਤ ਰੱਖਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।

ਅੱਜ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚੰਡੀਗੜ੍ਹ ਵਿੱਚ ਰਾਜਪਾਲ ਬੀਐੱਲ ਪੁਰੋਹਿਤ ਨੂੰ ਮਿਲ ਕੇ ਮੰਗ ਕੀਤੀ ਕਿ ਸਰਹੱਦੀ ਖੇਤਰ ਵਿੱਚ ਮਾਈਨਿੰਗ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਈ ਜਾਵੇ। ਇਸ ‘ਤੇ ਬੀਐਸਐਫ ਅਤੇ ਫੌਜ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਵਰਗੀ ਹੀ ਹੈ। ਰਾਜਪਾਲ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਰਾਜਪਾਲ ਨੇ ਅਧਿਐਨ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੀਐਸਐਫ ਨੇ ਗੰਭੀਰ ਦੋਸ਼ ਲਾਏ ਹਨ।

ਇਸ ਦੌਰਾਨ ਉਹਨਾਂ ਨੇ ਆਬਕਾਰੀ ਨੀਤੀ ਦੇ ਦਿੱਲੀ ਅਤੇ ਪੰਜਾਬ ਦੀਆਂ ਫਿਲਮਾਂ ਦੇ ਨਿਰਦੇਸ਼ਕ, ਫਾਈਨਾਂਸਰ ਅਤੇ ਨਿਰਮਾਤਾ ਇੱਕੋ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਨੇ ਵੀ ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਨੂੰ ਮਿਲ ਕੇ ਪੰਜਾਬ ਸਰਕਾਰ ਖਿਲਾਫ ਕਾਰਵਾਈ ਲਈ ਕਿਹਾ ਸੀ।

error: Content is protected !!