ਲੱਗਦਾ ਹੁਣ ਮਿਲ ਕੇ ਹੀ ਕੰਮ ਕਰਨਾ ਪੈਣਾ; ਮਾਨ ਸਰਕਾਰ ਨੂੰ ਘੇਰਨ ਲਈ ਕਾਂਗਰਸ ਤੇ ਅਕਾਲੀ ਦਲ ਨੇ ਬਣਾਈ ਇਹ ਵਿਉਂਤਬੰਦੀ…

ਲੱਗਦਾ ਹੁਣ ਮਿਲ ਕੇ ਹੀ ਕੰਮ ਕਰਨਾ ਪੈਣਾ; ਮਾਨ ਸਰਕਾਰ ਨੂੰ ਘੇਰਨ ਲਈ ਕਾਂਗਰਸ ਤੇ ਅਕਾਲੀ ਦਲ ਨੇ ਬਣਾਈ ਇਹ ਵਿਉਂਤਬੰਦੀ…

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਸ਼ੁਰੂ ਕੀਤੀ ਧੜ-ਪਕੜ ਮੁਹਿੰਮ ਨੇ ਪੰਜਾਬ ਦੀ ਸਿਆਸਤ ਦਾ ਖੇਲ ਹੀ ਬਦਲ ਕੇ ਰੱਖ ਦਿੱਤਾ ਹੈ। ਇਕ ਤੋਂ ਬਾਅਦ ਇਕ ਕਾਂਗਰਸ ਦੇ ਸਾਬਕਾਂ ਮੰਤਰੀਆਂ-ਵਿਧਾਇਕਾਂ ਦੀਆਂ ਗ੍ਰਿਫਤਾਰੀਆਂ ਅਤੇ ਨੋਟਿਸਾਂ ਜਾਂ ਫਿਰ ਉਹਨਾਂ ਦਾ ਕਿਸੇ ਨਾ ਕਿਸੇ ਜਾਂਚ ਵਿਚ ਨਾਮ ਆਉਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦਾ ਤਾਂ ਪੰਜਾਬ ਵਿਚ ਸਫਾਇਆ ਹੀ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵੱਲ ਮੁਹਿੰਮ ਵਿੱਢ ਦਿੱਤੀ ਹੈ। ਇਸ ਦੌਰਾਨ ਹੁਣ ਸਿਆਸੀ ਵਿਰੋਧੀ ਵੀ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਟਾਰਗੈੱਟ ਕਰਨ ਵਿਚ ਲੱਗੇ ਹੋਏ ਹਨ।

ਅਜਿਹੇ ਵਿਚ ਹੀ ਜੋ ਦੇਖਣ ਨੂੰ ਸਾਹਮਣੇ ਆ ਰਿਹਾ ਹੈ ਕਿ ਜਿਸ ਤਰਹਾਂ ਸੀਬੀਆਈ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਦਿੱਲੀ ਸਰਕਾਰ ਨੂੰ ਆਬਕਾਰੀ ਨੀਤੀ ਤਹਿਤ ਨਿਸ਼ਾਨੇ ਉੱਪਰ ਲੈ ਲਿਆ ਹੈ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਗਾਤਾਰ ਸੀਬੀਆਈ ਦੀ ਰੇਡ ਦਾ ਸਾਹਮਣਾ ਕਰ ਰਹੇ ਹਨ। ਇਸੇ ਲੜੀ ਤਹਿਤ ਹੁਣ ਪੰਜਾਬ ਵਿਚ ਸਿਆਸੀ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਪੰਜਾਬ ਵਿਚ ਵੀ ਲਾਗੂ ਕੀਤੀ ਆਬਕਾਰੀ ਨੀਤੀ ਤਹਿਤ ਪੰਜਾਬ ਸਰਕਾਰ ਦੇ ਘਪਲੇ ਦੀ ਜਾਂਚ ਹੋਵੇ। ਇਸੇ ਤਹਿਤ ਸੂਬਾ ਕਾਂਗਰਸ ਪੰਜਾਬ ਆਬਕਾਰੀ ਨੀਤੀ-2022 ਦੀ ਘੋਖ ਕਰਨ ਲਈ ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗੀ। ਇਸ ਦੀ ਅਗਵਾਈ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕਰਨਗੇ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਦੀ ਆਲੋਚਨਾ ਕਰਦੇ ਹੋਏ 500 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਲਾ ਚੁੱਕੇ ਹਨ। ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਇਸ ਨੀਤੀ ਦੀ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਅਜਿਹੇ ਵਿਚ ਇਹ ਦੇਖ ਕੇ ਅਜਿਹਾ ਹੀ ਲੱਗ ਰਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਰਾਹ ਹੀ ਚੱਲ ਕੇ ਇਕਜੁੱਟਤਾ ਦਿਖਾ ਰਹੀਆਂ ਹਨ ਅਤੇ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਸਰਕਾਰ ਨੂੰ ਘੇਰ ਕੇ ਆਪਣੇ ਕਰਮਾਂ ਉੱਪਰ ਪਰਦ ਪਾਉਣਾ ਚਾਹੁੰਦੀਆਂ ਹਨ। ਬਾਕੀ ਜੋ ਹੁੰਦਾ ਹੈ ਉਹ ਤਾਂ ਅੱਗੇ ਹੀ ਪਤਾ ਲੱਗੇਗਾ।

error: Content is protected !!